ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਠਿੰਡਾ ਵਿੱਚ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਹਾਦਸੇ ਵਿਚ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੇ ਵਿੱਤੀ ਮੁਆਵਜ਼ੇ ਦਾ ਐਲਾਨ ਕੀਤਾ ਅਤੇ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਮੋਦੀ ਨੇ ਕਿਹਾ ਕਿ ਬਠਿੰਡਾ ਵਿੱਚ ਵਾਪਰੇ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਨਾਲ ਹਮਦਰਦੀ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਵਿਖੇ ਵਾਪਰੇ ਹਾਦਸੇ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ ਬੱਸ ’ਚ ਸਵਾਰ ਬਾਕੀ 46 ਯਾਤਰੀਆਂ ਨੂੰ ਬਚਾਅ ਲਿਆ ਗਿਆ ਸੀ। ਇਹ ਹਾਦਸਾ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਵਾਪਰਿਆ ਸੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …