2.3 C
Toronto
Wednesday, January 7, 2026
spot_img
HomeਕੈਨੇਡਾFrontਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ...

ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ


ਕਿਹਾ : ਸਮੱਸਿਆ ਪੈਦਾ ਕਰਕੇ ਪੰਜਾਬ ਸਰਕਾਰ ਨੇ ਕਿਹਾ ਕਿ ਅਸੀਂ ਕੁੱਝ ਨਹੀਂ ਕਰ ਸਕਦੇ
ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਪਿਛਲੇ 33 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਜਸਟਿਸ ਸੂਰਿਆ ਅਤੇ ਜਸਟਿਸ ਸੁਧਾਂਸ਼ੂ ਧੁਲੀਆ ਦੀ ਬੈਂਚ ਵੱਲੋਂ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਵਿਚ ਸ਼ਿਫਟ ਕਰਨ ’ਤੇ ਕਿਸਾਨ ਜਥੇਬੰਦੀਆਂ ਵਿਰੋਧ ਕਰ ਸਕਦੀਆਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰਨਾ ਲੋਕਤੰਤਰਿਕ ਤਰੀਕਾ ਹੈ ਪਰ ਕਿਸੇ ਨੂੰ ਹਸਪਤਾਲ ਲੈ ਕੇ ਜਾਣ ਤੋਂ ਰੋਕਣ ਦਾ ਅੰਦੋਲਨ ਕਦੇ ਨਹੀਂ ਸੁਣਿਆ। ਕੋਰਟ ਨੇ ਕਿਹਾ ਕਿ ਇਹ ਆਤਮ ਹੱਤਿਆ ਕਰਨ ਦੇ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਪਹਿਲਾਂ ਤੁਸੀਂ ਸਮੱਸਿਆ ਪੈਦਾ ਕਰ ਦਿੰਦੇ ਅਤੇ ਫਿਰ ਬਾਅਦ ’ਚ ਕਹਿੰਦੇ ਹੋ ਕਿ ਅਸੀਂ ਕੁੱਝ ਨਹੀਂ ਕਰ ਸਕਦੇ। ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਲੈ ਕੇ ਜਾਣ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਦੀ ਸਖਤ ਰੁਖ ਅਖਤਿਆਰ ਕਰਦੇ ਹੋਏ ਕਿਹਾ ਕਿ ਇਹ ਕਿਸ ਤਰ੍ਹਾਂ ਦੇ ਆਗੂ ਹਨ ਜੋ ਚਾਹੁੰਦੇ ਹਨ ਕਿ ਡੱਲੇਵਾਲ ਮਰ ਜਾਵੇ। ਇਸ ਤੋਂ ਬਾਅਦ ਕੋਰਟ ਨੇ ਕੇਂਦਰ ਸਰਕਾਰ ਨੂੰ ਹਸਤਾਲ ਵਿਚ ਦਾਖਲ ਕਰਨ ਦੇ ਮਾਮਲੇ ’ਚ ਮਦਦ ਕਰਨ ਲਈ ਕਿਹਾ।

RELATED ARTICLES
POPULAR POSTS