Breaking News
Home / ਕੈਨੇਡਾ / Front / ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਕੀਤੀ ਮੰਗ

ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਉਣ ਦੀ ਕੀਤੀ ਮੰਗ


ਕਿਹਾ : ਕੇਂਦਰ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੀ ਬਣਾਏ ਢੁਕਵੀਂ ਯਾਦਗਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਨੂੰ ਆਰਥਿਕ ਤੌਰ ’ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।

Check Also

ਦਿੱਲੀ ਉਪ ਰਾਜਪਾਲ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਦਿੱਤੇ ਹੁਕਮ

ਕਿਹਾ : ਰਜਿਸਟ੍ਰੇਸ਼ਨ ਕਰਵਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ ਨਵੀਂ ਦਿੱਲੀ/ਬਿਊਰੋ ਨਿਊਜ਼ …