ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਕਾਸ ਸਵਰੂਪ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਵਜੋਂ ਤਾਇਨਾਤ ਕੀਤੇ ਗਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੂੰ ਕੈਨੇਡਾ ਵਿਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਵਧੀਕ ਸਕੱਤਰ ਹਨ ਤੇ ਛੇਤੀ ਹੀ ਉਹ ਆਪਣੀ ਇਹ ਨਵੀਂ ਜ਼ਿੰਮੇਵਾਰੀ ਸੰਭਾਲ ਲੈਣਗੇ। ਉਹ ਭਾਰਤੀ ਵਿਦੇਸ਼ ਸੇਵਾ ਦੇ 1986 ਬੈਚ ਦੇ ਅਧਿਕਾਰੀ ਹਨ। ਮੰਤਰਾਲੇ ਨੇ ਦੱਸਿਆ ਕਿ ਆਸਟਰੀਆ ਵਿਚ ਰਾਜਦੂਤ ਰੇਨੂ ਪਾਲ ਨੂੰ ਮੋਂਟੇਗਰੋ ਵਿਚ ਭਾਰਤੀ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਵੀ ਆਪਣਾ ਕਾਰਜਭਾਰ ਛੇਤੀ ਹੀ ਸੰਭਾਲ ਲੈਣਗੇ।
Check Also
ਕੈਨੇਡਾ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ
ਵਰਕ ਪਰਮਿਟ ਵਾਸਤੇ ਕੋਰਸਾਂ ਦੀ ਕਟੌਤੀ ਨੂੰ ਅੱਗੇ ਪਾਇਆ ਵਾਪਸ ਮੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ …