ਦੱਖਣੀ ਕੋਰੀਆ ’ਚ ਸੱਤ ਦਿਨ ਦੇ ਕੌਮੀ ਸੋਗ ਦਾ ਐਲਾਨ
ਸਿਓਲ/ਬਿਊਰੋ ਨਿਊਜ਼ : ਦੱਖਣੀ ਕੋਰੀਆ ਦੇ ਦੱਖਣ-ਪੱਛਮ ਵਿਚ ਮੁਆਨ ਕਾਊਂਟੀ ਵਿਚ ਮੁਆਨ ਕੌਮਾਂਤਰੀ ਹਵਾਈ ਅੱਡੇ ਉੱਤੇ ਲੈਂਡਿੰਗ ਮੌਕੇ ਜੇਜੂ ਏਅਰ ਦਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ 176 ਵਿਅਕਤੀਆਂ ਦੀ ਮੌਤ ਹੋ ਗਈ। ਜਹਾਜ਼ ਵਿਚ ਅਮਲੇ ਸਣੇ 181 ਵਿਅਕਤੀ ਸਵਾਰ ਸਨ। ਜਦਕਿ ਕਈ ਖ਼ਬਰ ਏਜੰਸੀ ਨੇ ਹਾਦਸੇ ਦੌਰਾਨ 179 ਵਿਅਕਤੀਆਂ ਦੇ ਮਾਰੇ ਜਾਣ ਦਾ ਖ਼ਦਸ਼ਾ ਜਤਾਇਆ ਹੈ। ਲੈਂਡਿੰਗ ਮਗਰੋਂ ਜਹਾਜ਼ ਰਨਵੇਅ ਤੋਂ ਤਿਲਕ ਕੇ ਇਕ ਬੈਰੀਅਰ ਨਾਲ ਜਾ ਟਕਰਾਇਆ, ਜਿਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਦੇਸ਼ ਦੇ ਹੰਗਾਮੀ ਹਾਲਾਤ ਬਾਰੇ ਦਫ਼ਤਰ ਨੇ ਕਿਹਾ ਕਿ ਜਹਾਜ਼ ਦਾ ਲੈਂਡਿੰਗ ਗਿਅਰ ਖਰਾਬ ਹੋ ਗਿਆ ਸੀ। ਦੱਖਣੀ ਕੋਰੀਆ ਦੇ ਕਾਰਜਕਾਰੀ ਰਾਸ਼ਟਰਪਤੀ ਚੋਈ ਸਾਂਗ-ਮੋਕ ਨੇ ਮੁਆਨ ਕੌਮਾਂਤਰੀ ਹਵਾਈ ਅੱਡੇ ’ਤੇ ਜਹਾਜ਼ ਹਾਦਸੇ ਮਗਰੋਂ ਦੇਰ ਸ਼ਾਮ ਐਮਰਜੈਂਸੀ ਮੀਟਿੰਗ ਸੱਦੀ, ਜਿਸ ਵਿੱਚ ਉਨ੍ਹਾਂ ਦੇਸ਼ ਵਿੱਚ ਚਾਰ ਜਨਵਰੀ ਤੱਕ ਸੱਤ ਦਿਨ ਦੇ ਕੌਮੀ ਸੋਗ ਦਾ ਐਲਾਨ ਕੀਤਾ ਹੈ।
Check Also
ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਪੰਜਾਬ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਜਸਵੀਰ ਗੜ੍ਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਬਸਪਾ ਦੇ …