16.4 C
Toronto
Monday, September 15, 2025
spot_img
HomeਕੈਨੇਡਾFrontਨਵਜੋਤ ਸਿੱਧੂ ਨੇ ਰਾਸ਼ਟਰਪਤੀ ਮੁਰਮੂ ਨੂੰ ਲਿਖਿਆ ਪੱਤਰ

ਨਵਜੋਤ ਸਿੱਧੂ ਨੇ ਰਾਸ਼ਟਰਪਤੀ ਮੁਰਮੂ ਨੂੰ ਲਿਖਿਆ ਪੱਤਰ


ਡਾ. ਮਨਮੋਹਨ ਸਿੰਘ ਦੀ ਰਾਜਘਾਟ ’ਚ ਯਾਦਗਾਰ ਬਣਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਂਦਰ ਨੂੰ ਰਾਜ ਘਾਟ ਕੰਪਲੈਕਸ ਵਿਖੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ। ਨਵਜੋਤ ਸਿੱਧੂ ਨੇ ਇਹ ਪੱਤਰ ਕਾਂਗਰਸ ਦੇ ਕੇਂਦਰ ’ਤੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ’ਤੇ ਕਰਕੇ ਅਪਮਾਨ ਕਰਨ ਦੇ ਦੋਸ਼ ਲਾਉਣ ਤੋਂ ਇੱਕ ਦਿਨ ਬਾਅਦ ਲਿਖਿਆ ਹੈ। ਵਿਰੋਧੀ ਪਾਰਟੀ ਨੇ ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਲਈ ਨਿਰਧਾਰਤ ਸਥਾਨ ਦੀ ਪਛਾਣ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ ਤਾਂ ਕਿ ਉੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ। ਕੇਂਦਰ ਨੇ ਇਹ ਕਹਿ ਕੇ ਜਵਾਬ ਦਿੱਤਾ ਕਿ ਇੱਕ ਯਾਦਗਾਰ ਸਥਾਪਤ ਕਰਨ ਦਾ ਫ਼ੈਸਲਾ ਪਹਿਲਾਂ ਹੀ ਲਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਸਥਾਨ ਦੀ ਪਛਾਣ ਕਰਨ ਲਈ ਇੱਕ ਟਰੱਸਟ ਬਣਾਇਆ ਜਾਵੇਗਾ। ਨਵਜੋਤ ਸਿੱਧੂ ਨੇ ਐਕਸ ’ਤੇ ਸਾਂਝੇ ਕੀਤੇ ਪੱਤਰ ਵਿੱਚ ਲਿਖਿਆ, ‘‘ਇਹ ਸਿਰਫ ਇੱਕ ਯਾਦਗਾਰ ਬਾਰੇ ਨਹੀਂ ਸਗੋਂ ਇਹ ਇਤਿਹਾਸਕ ਨਿਯਮਾਂ ਅਤੇ ਸਾਡੇ ਲੋਕਤੰਤਰ ਦੀ ਸ਼ਾਨ ਨੂੰ ਬਰਕਰਾਰ ਰੱਖਣ ਬਾਰੇ ਹੈ। ਭਾਰਤ ਨੂੰ ਘਟੀਆ ਅਤੇ ਹੋਛੀ ਸਿਆਸਤ ਤੋਂ ਉੱਪਰ ਉੱਠਣਾ ਚਾਹੀਦਾ ਹੈ।’’ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਲਿਖਿਆ, ‘‘ਮੈਂ ਤੁਹਾਡੇ ਮਾਣਯੋਗ ਦਫ਼ਤਰ ਨੂੰ ਇਹ ਯਕੀਨੀ ਬਣਾਉਣ ਲਈ ਦਖ਼ਲ ਦੇਣ ਅਤੇ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦਾ ਹਾਂ ਕਿ ਰਾਜ ਘਾਟ ਕੰਪਲੈਕਸ ’ਤੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਸਥਾਪਤ ਕੀਤੀ ਜਾਵੇ ਤਾਂ ਕਿ ਇਸ ਪਰੰਪਰਾ ਦੇ ਮਾਣ ਨੂੰ ਕਾਇਮ ਰੱਖਿਆ ਜਾਵੇ।’’

 

RELATED ARTICLES
POPULAR POSTS