ਕਿਹਾ : ਹਰ ਚੋਣਾਂ ਵਿਚ ਕਾਂਗਰਸ ਪਾਰਟੀ ਮਜ਼ਬੂਤ ਹੋਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਾਲ 2024 ਚੋਣਾਂ ਦੇ ਨਾਮ ਰਿਹਾ ਹੈ। 2022 ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਦਾ ਚੋਣਾਂ ’ਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੁਝ ਕੁਝ ਮਹੀਨਿਆਂ ਬਾਅਦ ਤਿੰਨ ਮਹੱਤਵਪੂਰਨ ਚੋਣਾਂ ਹੋਈਆਂ ਹਨ, ਜਿਸ ਵਿਚ ਕਾਂਗਰਸ ਨੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਇਹ ਹੁਣ ਯਕੀਨੀ ਹੈ ਕਿ ਸਾਲ 2027 ਪੰਜਾਬ ਕਾਂਗਰਸ ਦਾ ਸਾਲ ਰਹੇਗਾ।