
ਭਾਜਪਾ ਨੇ ਕੇਜਰੀਵਾਲ ਨੂੰ ਦੱਸਿਆ ਚੁਣਾਵੀ ਹਿੰਦੂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ਵਿਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਲਈ ਯੋਜਨਾ ਲਾਂਚ ਕਰ ਦਿੱਤੀ ਹੈ। ਇਸੇ ਦੌਰਾਨ ਕੇਜਰੀਵਾਲ ਨੇ ਮੰਦਰ ਪਹੁੰਚ ਕੇ ਪੁਜਾਰੀ ਦਾ ਪਹਿਲਾ ਰਜਿਸਟ੍ਰੇਸ਼ਨ ਵੀ ਕਰਵਾਇਆ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਜੇਕਰ ਦਿੱਲੀ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਨਵੀਂ ਯੋਜਨਾ ਤਹਿਤ ਦਿੱਲੀ ’ਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਨੂੰ ਹਰ ਮਹੀਨੇ 18-18 ਹਜ਼ਾਰ ਰੁਪਏ ਭੱਤਾ ਦਿਆਂਗੇ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਗਾਰੰਟੀਆਂ ’ਤੇ ਭਾਰਤੀ ਜਨਤਾ ਪਾਰਟੀ ਨੇ ਸਵਾਲ ਚੁੱਕੇ ਹਨ। ਇਸਦੇ ਚੱਲਦਿਆਂ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਚੁਣਾਵੀ ਹਿੰਦੂ ਦੱਸਿਆ ਹੈ। ਭਾਜਪਾ ਨੇ ਕਿਹਾ ਕਿ ਕੇਜਰੀਵਾਲ ਨੂੰ ਦਿੱਲੀ ਚੋਣਾਂ ਤੋਂ ਪਹਿਲਾਂ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਦੀ ਯਾਦ ਆ ਗਈ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਭਾਜਪਾ ਨੂੰ ਚੈਲੰਜ ਦਿੱਤਾ ਹੈ। ‘ਆਪ’ ਵਲੋਂ ਕਿਹਾ ਗਿਆ ਹੈ ਕਿ ਜੇ ਭਾਜਪਾ ਵਿਚ ਹਿੰਮਤ ਹੈ ਤਾਂ ਉਹ ਭਾਜਪਾ ਸ਼ਾਸ਼ਿਤ 20 ਸੂਬਿਆਂ ਵਿਚ ਗ੍ਰੰਥੀ ਸਿੰਘਾਂ ਅਤੇ ਪੁਜਾਰੀਆਂ ਨੂੰ 18-18 ਹਜ਼ਾਰ ਰੁਪਏ ਹਰ ਮਹੀਨੇ ਸਨਮਾਨ ਰਾਸ਼ੀ ਦੇਵੇ।