Breaking News
Home / ਕੈਨੇਡਾ / Front / ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ

ਡੱਲੇਵਾਲ ਨੂੰ ਮਨਾਉਣ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ਵੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਖਨੌਰੀ ਬਾਰਡਰ ’ਤੇ ਪਿੰਡ ਢਾਬੀ ਗੁੱਜਰਾਂ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਰੱਖਿਆ ਗਿਆ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ ਰਿਹਾ ਹੈ। ਇਸਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਹੀ ਚਿੰਤਾਜਨਕ ਹੋ ਗਈ ਹੈ। ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਆਪਣੀ ਸੁਣਵਾਈ 2 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ। ਧਿਆਨ ਰਹੇ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਤਾਂ ਬਹੁਤ ਸਾਰੇ ਆਗੂ ਗਏ ਹਨ, ਪਰ ਮਸਲੇ ਦਾ ਹੱਲ ਅਜੇ ਤੱਕ ਨਹੀਂ ਨਿਕਲਿਆ।

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …