27.1 C
Toronto
Sunday, June 14, 2026
spot_img
HomeਕੈਨੇਡਾFrontਦਿਲਜੀਤ ਦੋਸਾਂਝ ਦਾ ਲੁਧਿਆਣਾ ’ਚ ਸ਼ੋਅ ਅੱਜ

ਦਿਲਜੀਤ ਦੋਸਾਂਝ ਦਾ ਲੁਧਿਆਣਾ ’ਚ ਸ਼ੋਅ ਅੱਜ

ਪੰਜਾਬ ਸਰਕਾਰ ਨੂੰ ਦਿਲਜੀਤ ਦੇ ਸ਼ੋਅ ਤੋਂ ਹੋਵੇਗੀ ਵੱਡੀ ਕਮਾਈ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅੱਜ 31 ਦਸੰਬਰ ਦੀ ਰਾਤ ਨੂੰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਪ੍ਰੋਗਰਾਮ ਹੋਣ ਜਾ ਰਿਹਾ ਹੈ ਅਤੇ ਇਸ ਕੰਸਰਟ ਵਿਚ ਹਜ਼ਾਰਾਂ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਹੈ। ਪੰਜਾਬ ਸਰਕਾਰ ਨੂੰ ਨਵੇਂ ਸਾਲ 2025 ਦੇ ਸਮਾਗਮਾਂ ਨੂੰ ਲੈ ਕੇ ਹੋਣ ਵਾਲੇ ਗਾਇਕਾਂ ਦੇ ਸ਼ੋਅਜ਼ ਤੋਂ ਕਰੋੜਾਂ ਦੀ ਕਮਾਈ ਹੋਣ ਦਾ ਅਨੁਮਾਨ ਹੈ। ਸੂਬਾ ਸਰਕਾਰ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਟੈਕਸਾਂ ਦੇ ਰੂਪ ਵਿਚ ਸਾਢੇ 4 ਕਰੋੜ ਰੁਪਏ ਦੀ ਆਮਦਨ ਹੋਣ ਦੀ ਆਸ ਹੈ। ਦਿਲਜੀਤ ਦੋਸਾਂਝ ਨੇ ਇਸ ਤੋਂ ਪਹਿਲਾਂ ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਕੰਸਰਟ ਕੀਤੇ ਹਨ। ਇਸੇ ਲੜੀ ਤਹਿਤ ਪੰਜਾਬ ’ਚ ਇਹ ਦਿਲਜੀਤ ਦਾ ਪਹਿਲਾ ਸ਼ੋਅ ਹੈ। ਦਿਲਜੀਤ ਦੋਸਾਂਝ ਦੇ ਸ਼ੋਅ ਲਈ 25 ਦਸੰਬਰ ਤੋਂ ਤਿੰਨ ਜਨਵਰੀ ਤੱਕ ਖੇਤੀ ਯੂਨੀਵਰਸਿਟੀ ਤੋਂ ਗਰਾਊਂਡ ਕਿਰਾਏ ’ਤੇ ਲਿਆ ਗਿਆ ਹੈ।
RELATED ARTICLES
POPULAR POSTS