ਵਧਦੀ ਠੰਡ ਨੂੰ ਧਿਆਨ ਵਿਚ ਰੱਖਦੇ ਪੰਜਾਬ ਸਰਕਾਰ ਨੇ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲਗਾਤਾਰ ਵਧ ਰਹੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸੂਬੇ ਅੰਦਰ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਅੰਦਰ ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਸਾਰੇ ਸਰਕਾਰੀ, ਗੈਰ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ 7 ਦਸੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ ਅਤੇ ਹੁਣ ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ’ਚ ਪੰਜਾਬ ਸਮੇਤ ਹੋਰਨਾਂ ਸੂਬਿਆਂ ਵਿਚ ਠੰਡ ਹੋਰ ਵਧਣ ਦੇ ਆਸਾਰ ਹਨ। ਉਧਰ ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ 1 ਤੋਂ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਅਤੇ ਹਰਿਆਣਾ ਵਿਚ ਸਕੂਲ ਵਿਚ 16 ਜਨਵਰੀ ਨੂੰ ਖੁੱਲ੍ਹਣਗੇ।
Check Also
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ
ਡਾ. ਮਨਮੋਹਨ ਸਿੰਘ ਨੂੰ ਕਿਹਾ ਜਾਂਦਾ ਹੈ ਆਰਥਿਕ ਸੁਧਾਰਾਂ ਦਾ ਪਿਤਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ …