Breaking News
Home / ਕੈਨੇਡਾ / Front / ਗਿਆਨੀ ਹਰਪ੍ਰੀਤ ਸਿੰਘ ਫਿਲਹਾਲ ਨਹੀਂ ਨਿਭਾਅ ਸਕਣਗੇ ਜਥੇਦਾਰ ਵਜੋਂ ਸੇਵਾ

ਗਿਆਨੀ ਹਰਪ੍ਰੀਤ ਸਿੰਘ ਫਿਲਹਾਲ ਨਹੀਂ ਨਿਭਾਅ ਸਕਣਗੇ ਜਥੇਦਾਰ ਵਜੋਂ ਸੇਵਾ


ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਨੂੰ 1 ਮਹੀਨੇ ਲਈ ਹੋਰ ਜਥੇਦਾਰੀ ਤੋਂ ਕੀਤਾ ਦੂਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੋਰਾਨ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਅਹਿਮ ਫੈਸਲਾ ਲਿਆ ਗਿਆ ਅਤੇ ਜਾਂਚ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ 1 ਮਹੀਨੇ ਲਈ ਹੋਰ ਦੂਰ ਕਰ ਦਿੱਤਾ ਹੈ। ਜਿਸ ਦੇ ਚਲਦਿਆਂ ਗਿਆਨੀ ਹਰਪ੍ਰੀਤ ਸਿੰਘ ਫਿਲਹਾਲ ਜਥੇਦਾਰ ਵਜੋਂ ਸੇਵਾ ਨਹੀਂ ਨਿਭਾਅ ਸਕਣਗੇ। ਫੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੈਨੂੰ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਸਜ਼ਾ ਦਿੱਤੀ ਜਾ ਰਹੀ ਹੈ, ਪਰ ਮੈਂ ਅਡੋਲ ਹਾਂ ਅਤੇ ਅਡੋਲ ਰਹਾਂਗਾ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਵਾਲੇ ਫੈਸਲਾ ਨੂੰ ਵੀ ਅੰਤਿ੍ਰਗ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।

Check Also

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ 

ਡਾ. ਮਨਮੋਹਨ ਸਿੰਘ ਨੂੰ ਕਿਹਾ ਜਾਂਦਾ ਹੈ ਆਰਥਿਕ ਸੁਧਾਰਾਂ ਦਾ ਪਿਤਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ …