ਟਰੱਕ ਹੇਠ ਆਉਣ ਕਾਰਨ 15 ਵਿਅਕਤੀਆਂ ਦੀ ਹੋਈ ਮੌਤ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਲੂਸੀਆਨਾ ਸੂਬੇ ਦੇ ਨਿਊ ਅਰਲੀਐਂਸ ਸ਼ਹਿਰ ’ਚ ਨਵੇਂ ਸਾਲ ਦੇ ਜ਼ਸਨ ਮਨਾ ਰਹੇ ਵਿਅਕਤੀਆਂ ’ਤੇ ਇਕ ਸਿਰਫਿਰੇ ਨੇ ਪਿਕਅਪ ਟਰੱਕ ਚੜ੍ਹਾ ਦਿੱਤਾ। ਇਸ ਹਾਦਸੇ ਦੌਰਾਨ 15 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਘਟਨਾ ਰਾਤ ਨੂੰ 3 ਵਜ ਕੇ 15 ਮਿੰਟ ’ਤੇ ਉਸ ਸਮੇਂ ਵਾਪਰੀ ਜਦੋਂ ਸ਼ਹਿਰ ਦੇ ਸਭ ਤੋਂ ਜ਼ਿਆਦਾ ਭੀੜ ਭੜੱਕੇ ਵਾਲੇ ਇਲਾਕੇ ਵਿਚ ਹਜ਼ਾਰਾਂ ਲੋਕ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਸਨ। ਘਟਨਾ ਤੋਂ ਬਾਅਦ ਪਿਕਅਪ ਚਾਲਕ ਆਪਣੇ ਟਰੱਕ ਤੋਂ ਬਾਹਰ ਆਇਆ ਅਤੇ ਉਸ ਨੇ ਲੋਕਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬ ’ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ ਅਤੇ ਇਸ ਗੋਲੀਬਾਰੀ ਦੌਰਾਨ ਹਮਲਾਵਰ ਦੀ ਮੌਤ ਹੋ ਗਈ ਜਦਕਿ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਹਮਲਾਵਰ ਦੀ ਪਹਿਚਾਣ 42 ਸਾਲਾ ਸ਼ਮਸ਼ੂਦੀਨ ਜਵਾਰ ਵਜੋਂ ਹੋਈ ਹੈ।
Check Also
ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ
ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ …