14 ਜਨਵਰੀ ਨੂੰ ਮਾਘੀ ਮੇਲੇ ਮੌਕੇ ਕੀਤਾ ਜਾਵੇਗਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਆਪਣੀ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕਰਨਗੇ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਨਵੀਂ ਰਾਜਨੀਤਿਕ ਪਾਰਟੀ ਸਬੰਧੀ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਦਾ ਆਯੋਜਨ ਵੀ ਕੀਤਾ ਜਾਵੇਗਾ ਅਤੇ ਇਸ ਰੈਲੀ ਵਿਚ ਵੱਡੀ ਗਿਣਤੀ ’ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਰੈਲੀ ਦੌਰਾਨ ਹੀ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਪਾਰਟੀ ਸਬੰਧੀ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਐਨ ਐਸ ਏ ਕਾਨੂੰਨ ਦੇ ਤਹਿਤ ਇਸ ਸਮੇਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਉਧਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਮਾਘੀ ਮੇਲੇ ਮੌਕੇ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …