5.5 C
Toronto
Wednesday, November 12, 2025
spot_img
HomeਕੈਨੇਡਾFrontਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ

ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ

ਐਸਕੇਐਮ ਨੇ ਮੀਟਿੰਗ ’ਚ ਸ਼ਾਮਲ ਹੋਣ ਤੋਂ ਕੀਤਾ ਸੀ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਨਾਲ ਗੱਲਬਾਤ ਦੇ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਇਹ ਮੀਟਿੰਗ ਪੰਚਕੂਲਾ ਵਿਚ ਅੱਜ ਸਵੇਰੇ 11 ਵਜੇ ਰੱਖੀ ਗਈ ਸੀ। ਕਿਸਾਨ ਜਥੇਬੰਦੀਆਂ ਵਲੋਂ ਇਸ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਕਾਰਨ ਇਹ ਮੀਟਿੰਗ ਰੱਦ ਕਰਨੀ ਪਈ ਹੈ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੂੰ ਭਲਕੇ 4 ਜਨਵਰੀ ਲਈ ਗੱਲਬਾਤ ਲਈ ਸੱਦਾ ਭੇਜਿਆ ਹੈ।  ਉਧਰ ਦੂਜੇ ਪਾਸੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 39ਵੇਂ ਦਿਨ ਵੀ ਜਾਰੀ ਰਿਹਾ ਹੈ, ਪਰ ਉਨ੍ਹਾਂ ਦੀ ਸਿਹਤ ਬਹੁਤ ਹੀ ਚਿੰਤਾਜਨਕ ਹੋ ਗਈ ਹੈ। ਇਸਦੇ ਚੱਲਦਿਆਂ ਡੱਲੇਵਾਲ ਨੇ ਭਲਕੇ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਹੋਣ ਵਾਲੀ ‘ਕਿਸਾਨ ਮਹਾਂਪੰਚਾਇਤ’ ਵਿਚ ਵੱਡੀ ਗਿਣਤੀ ’ਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।
RELATED ARTICLES
POPULAR POSTS