Breaking News
Home / ਕੈਨੇਡਾ / Front / ਪੰਜਾਬ ’ਚ ਤਿੰਨ ਦਿਨ ਸਰਕਾਰੀ ਬੱਸ ਸੇਵਾ ਰਹੇਗੀ ਠੱਪ

ਪੰਜਾਬ ’ਚ ਤਿੰਨ ਦਿਨ ਸਰਕਾਰੀ ਬੱਸ ਸੇਵਾ ਰਹੇਗੀ ਠੱਪ

6,7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਦੀ ਹੜਤਾਲ ’ਤੇ ਜਾ ਰਹੇ ਹਨ। ਇਸ ਕਰਕੇ 6, 7 ਅਤੇ 8 ਜਨਵਰੀ ਨੂੰ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਦੇ ਰਿਹਾਇਸ਼ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਦੇ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ ਸੀ। ਹੁਣ ਜੇਕਰ ਪੰਜਾਬ ਵਿਚ ਤਿੰਨ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿੰਦਾ ਹੈ ਤਾਂ ਰੋਜ਼ਾਨਾ ਸਫਰ ਕਰਨ ਵਾਲਿਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Check Also

ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ

ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ …