Breaking News
Home / ਕੈਨੇਡਾ / Front / ਕੋਹਰੇ ਕਾਰਨ ਅੰਮਿ੍ਰਤਸਰ ’ਚ ਹਵਾਈ ਉਡਾਣਾਂ ਪ੍ਰਭਾਵਿਤ

ਕੋਹਰੇ ਕਾਰਨ ਅੰਮਿ੍ਰਤਸਰ ’ਚ ਹਵਾਈ ਉਡਾਣਾਂ ਪ੍ਰਭਾਵਿਤ

 

ਹਿਮਾਚਲ ’ਚ ਬਰਫਬਾਰੀ ਕਾਰਨ ਤਾਪਮਾਨ ਮਾਈਨਸ 14 ਡਿਗਰੀ ਤੱਕ ਪਹੁੰਚਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਕੋਹਰੇ ਨੇ ਵੀ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਇਸਦੇ ਚੱਲਦਿਆਂ ਸੰਘਣੇ ਕੋਹਰੇ ਕਾਰਨ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਜ਼ੀਰੋ ਵਿਜੀਬਿਲਟੀ ਕਾਰਨ ਏਅਰਪੋਰਟ ਹੀ ਬੰਦ ਕਰਨਾ ਪਿਆ। ਇਸੇ ਦੌਰਾਨ ਦਿੱਲੀ ਵਿਚ ਵੀ ਵਿਜੀਲਿਬਟੀ 50 ਮੀਟਰ ਤੱਕ ਦਰਜ ਕੀਤੀ ਗਈ ਹੈ। ਇਸ ਕਰਕੇ ਕਈ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਉਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ ਕਾਰਨ ਸੂਬੇ ਦੇ ਕਈ ਹਿੱਸਿਆਂ ਵਿਚ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਹਿਮਾਚਲ ਦੇ ਤਾਬੋ ਵਿਚ ਘੱਟੋ ਘੱਟ ਤਾਪਮਾਨ ਮਾਈਨਸ 14 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ ਵਿਚ ਵੀ ਕਈ ਝਰਨੇ ਜੰਮ ਜਾਣ ਦੀਆਂ ਖਬਰਾਂ ਮਿਲੀਆਂ ਹਨ।

Check Also

ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ

ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ ਖਨੌਰੀ/ਬਿਊਰੋ ਨਿਊਜ਼ …