ਡਾ. ਮਨਮੋਹਨ ਸਿੰਘ ਨੂੰ ਕਿਹਾ ਜਾਂਦਾ ਹੈ ਆਰਥਿਕ ਸੁਧਾਰਾਂ ਦਾ ਪਿਤਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ 92 ਸਾਲ ਦੀ ਉਮਰ ਵਿਚ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਨਵੀਂ ਦਿੱਲੀ ਵਿਚ ਉਨ੍ਹਾਂ ਦੀ ਰਿਹਾਇਸ਼ ਉੱਤੇ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ। ਇਸ ਮੌਕੇ ਆਗੂਆਂ ਨੇ ਸਿਆਸੀ ਸਫਾਂ ਤੋਂ ਉਪਰ ਉੱਠ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਸੀ। ਪੰਜਾਬ ਨਾਲ ਸਬੰਧਤ ਡਾ. ਮਨਮੋਹਨ ਸਿੰਘ ਨੂੰ ਭਾਰਤ ਦੇ ਆਰਥਿਕ ਸੁਧਾਰਾਂ ਦਾ ਪਿਤਾਮਾ ਵੀ ਕਿਹਾ ਜਾਂਦਾ ਹੈ। ਯਾਦ ਰਹੇ ਕਿ ਡਾ. ਮਨਮੋਹਨ ਸਿੰਘ ਨੇ 2004 ਤੋਂ 2014 ਦਰਮਿਆਨ ਦੋ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਹਨ।