11.2 C
Toronto
Saturday, October 18, 2025
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਰਲ ਇੰਡੀਆ ਫੈਸਟੀਵਲ 2025 ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਰਲ ਇੰਡੀਆ ਫੈਸਟੀਵਲ 2025 ਦਾ ਕੀਤਾ ਉਦਘਾਟਨ

ਕਿਹਾ : ਅੱਜ ਭਾਰਤ ਦੇ ਹਰ ਪਿੰਡ ਨੂੰ ਮਿਲ ਰਹੀਆਂ ਹਨ ਵਧੀਆ ਸਹੂਲਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਰੂਰਲ ਇੰਡੀਆ ਫੈਸਟੀਵਲ 2025 ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਾਲ 2025 ਦੀ ਸ਼ੁਰੂਆਤ ’ਚ ਗ੍ਰਾਮੀਣ ਭਾਰਤ ਮਹਾਉਤਸਵ ਦਾ ਸ਼ਾਨਦਾਰ ਆਯੋਜਨ ਭਾਰਤ ਦੀ ਵਿਕਾਸ ਯਾਤਰਾ ਨੂੰ ਦਰਸਾ ਰਿਹਾ ਹੈ। ਇਸ ਦੇ ਆਯੋਜਨ ਲਈ ਨਾਬਾਰਡ ਅਤੇ ਹੋਰ ਭਾਈਵਾਲਾਂ ਨੂੰ ਵਧਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਪਿੰਡਾਂ ਦੇ ਲੱਖਾਂ ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲ ਰਿਹਾ ਹੈ। 1.5 ਲੱਖ ਆਯੁਸ਼ਮਾਨ ਅਰੋਗਿਆ ਸੰਸਥਾਵਾਂ ਤੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਅੱਜ ਡਿਜੀਟਲ ਤਕਨੀਕ ਦੀ ਮਦਦ ਨਾਲ ਪਿੰਡਾਂ ਨਾਲ ਵਧੀਆ ਡਾਕਟਰ ਅਤੇ ਹਸਪਤਾਲ ਵੀ ਜੁੜ ਰਹੇ ਹਨ। ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ ਕਿ ਪਿੰਡ ਦੇ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਆਰਥਿਕ ਨੀਤੀਆਂ ਬਣਾਈਆਂ ਜਾਣ। ਸਾਡੀ ਸਰਕਾਰ ਨੇ ਇਹ ਕੰਮ ਪਿਛਲੇ 10 ਸਾਲਾਂ ਵਿਚ ਕੀਤਾ ਹੈ। ਦੋ-ਤਿੰਨ ਦਿਨ ਪਹਿਲਾਂ ਹੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫਸਲ ਯੋਜਨਾ ਨੂੰ ਇਕ ਸਾਲ ਹੋਰ ਵਧਾਉਣ ਦੀ ਮਨਜ਼ੂਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਜ਼ਰੀਏ ਦੇਸ਼ ਦੇ ਕਿਸਾਨਾਂ ਨੂੰ 3 ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪਿਛਲੇ 10 ਸਾਲਾਂ ਵਿਚ ਖੇਤੀ ਕਰਜ਼ਿਆਂ ਵਿਚ ਸਾਢੇ ਤਿੰਨ ਗੁਣਾ ਵਾਧਾ ਹੋਇਆ ਹੈ। ਹੁਣ ਪਸ਼ੂ ਪਾਲਕਾਂ ਅਤੇ ਮੱਛੀ ਪਾਲਕਾਂ ਨੂੰ ਵੀ ਕਿਸਾਨ ਕ੍ਰੈਡਿਟ ਕਾਰਡ ਦਿੱਤੇ ਜਾ ਰਹੇ ਹਨ। ਅਸੀਂ ਪਿਛਲੇ 10 ਸਾਲਾਂ ਵਿਚ ਫਸਲਾਂ ’ਤੇ ਸਬਸਿਡੀ ਵਧਾਈ ਹੈ। ਅਸੀਂ ਸਵਾਮਿਤਵ ਯੋਜਨਾ ਵਰਗੀਆਂ ਮੁਹਿੰਮਾਂ ਚਲਾਈਆਂ ਹਨ, ਜਿਸ ਰਾਹੀਂ ਪਿੰਡ ਦੇ ਲੋਕਾਂ ਨੂੰ ਜਾਇਦਾਦ ਦੇ ਦਸਤਾਵੇਜ਼ ਦਿੱਤੇ ਜਾ ਰਹੇ ਹਨ। ਅੱਜ ਪਿੰਡਾਂ ਦੇ ਨੌਜਵਾਨਾਂ ਦੀ ਮੁਦਰਾ ਯੋਜਨਾ, ਸਟਾਰਟਅੱਪ ਇੰਡੀਆ, ਸਟੈਂਡ ਅੱਪ ਇੰਡੀਆ ਵਰਗੀਆਂ ਸਕੀਮਾਂ ਰਾਹੀਂ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਮਿਲਣਾ ਯਕੀਨੀ ਬਣਾਉਣ ਲਈ ਸਾਲ 2021 ਵਿਚ ਇਕ ਵੱਖਰਾ ਮੰਤਰਾਲਾ ਬਣਾਇਆ ਗਿਆ ਸੀ।

RELATED ARTICLES
POPULAR POSTS