ਪਰਵੇਸ਼ ਵਰਮਾ ਲੜਨਗੇ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 29 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਪਰਵੇਸ਼ ਵਰਮਾ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਲੜਨਗੇ। ਇਸੇ ਤਰ੍ਹਾਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੇ ਖਿਲਾਫ ਭਾਜਪਾ ਨੇ ਰਮੇਸ਼ ਬਿਧੂੜੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਕਾਂਗਰਸ ਪਾਰਟੀ ਨੇ ਇਸ ਸੀਟ ਤੋਂ ਅਲਕਾ ਲਾਂਬਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਕਰੋਲ ਬਾਗ ਤੋਂ ਦੁਸ਼ਯੰਤ ਗੌਤਮ, ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ, ਬਿਜਵਾਸਨ ਤੋਂ ਕੈਲਾਸ਼ ਗਹਿਲੋਤ ਤੇ ਗਾਂਧੀ ਨਗਰ ਤੋਂ ਅਰਵਿੰਦਰ ਸਿੰਘ ਲਵਲੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਆਮ ਆਦਮੀ ਪਾਰਟੀ 70 ਸੀਟਾਂ ਤੋਂ ਆਪਣੇ ਉਮੀਦਵਾਰਾਂ ਸਬੰਧੀ ਐਲਾਨ ਕਰ ਚੁੱਕੀ ਹੈ ਜਦਕਿ ਕਾਂਗਰਸ ਪਾਰਟੀ ਨੇ 48 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …