ਕਿਹਾ : ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਜਿੱਤ ਕੇ ਰਹਾਂਗੇ
ਖਨੌਰੀ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਸਥਿਤ ਖਨੌਰੀ ਬਾਰਡਰ ਵਿਖੇ ਅੱਜ ਪੰਜਾਬ ਦੇ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ। ਇਸ ਮੌਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੇਚਰ ’ਤੇ ਮਹਾਂ ਪੰਚਾਇਤ ਵਿਚ ਲਿਆਂਦਾ ਗਿਆ। ਜਿੱਥੇ ਉਨ੍ਹਾਂ ਵੱਲੋਂ ਮਹਾਂ ਪੰਚਾਇਤ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੈਨੂੰ ਚੁੱਕਣ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਜਦੋਂ ਸਾਡੇ ਨੌਜਵਾਨਾਂ ਨੂੰ ਇਸ ਸਬੰਧੀ ਪਤਾ ਲਗਦਾ ਹੈ ਤਾਂ ਉਹ ਐਕਟਿਵ ਹੋ ਜਾਂਦੇ ਹਨ। ਉਨ੍ਹਾਂ ਕਿ ਅੱਜ ਜਿਹੜੇ ਵੀ ਕਿਸਾਨ ਭਰਾ ਮੋਰਚੇ ’ਤੇ ਮੌਜੂਦ ਹਨ ਉਨ੍ਹਾਂ ’ਤੇ ਪ੍ਰਮਾਤਮਾ ਦੀ ਕਿਰਪਾ ਹੈ। ਡੱਲੇਵਾਲ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਅਸੀਂ ਮੋਰਚਾ ਹਰ ਹਾਲਤ ਵਿਚ ਜਿੱਤਾਂਗੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਆਤਮ ਹੱਤਿਆਵਾਂ ’ਤੇ ਰੋਕ ਲੱਗਣੀ ਜ਼ਰੂਰੀ ਹੈ। ਸਰਕਾਰੀ ਅੰਕੜੇ ਦੱਸਦੇ ਹਨ ਕਿ ਲਗਭਗ 4 ਲੱਖ ਕਿਸਾਨ ਆਤਮ ਹੱਤਿਆ ਕਰ ਚੁੱਕੇ ਹਨ ਪ੍ਰੰਤੂ ਮੇਰੇ ਅਨੁਸਾਰ ਹੁਣ ਤੱਕ 7 ਲੱਖ ਤੋਂ ਜ਼ਿਆਦਾ ਕਿਸਾਨ ਆਤਮ ਹੱਤਿਆ ਕਰ ਚੁੱਕੇ ਹਨ। ਡੱਲੇਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਅੱਗੇ ਆਉਣ ਅਤੇ ਅਸੀਂ ਸਾਰੇ ਮਿਲ ਕੇ ਇਸ ਅੰਦੋਲਨ ਨੂੰ ਜਿੱਤੀਏ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸੱਤਾ ਦਾ ਹੰਕਾਰ ਹੈ ਪਰ ਸਾਡੇ ਕਿਸਾਨ ਭਰਾ ਇਸ ਹੰਕਾਰ ਨੂੰ ਤੋੜ ਦੇਣਗੇ। ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ 40 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ।
Home / ਕੈਨੇਡਾ / Front / ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਮਹਾਂ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ
Check Also
ਛੱਤੀਸਗੜ੍ਹ ਦੇ ਬੀਜਾਪੁਰ ’ਚ ਨਕਸਲੀ ਹਮਲਾ- 9 ਜਵਾਨ ਸ਼ਹੀਦ
ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ …