ਅਮਲੇ ਦੇ ਤਿੰਨ ਮੈਂਬਰਾਂ ਦੀ ਹਸਪਤਾਲ ’ਚ ਹੋਈ ਮੌਤ
ਪੋਰਬੰਦਰ/ਬਿਊਰੋ ਨਿਊਜ਼ : ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਐੱਸਪੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰੇ 12:10 ਵਜੇ ਹੋਇਆ। ਭਾਰਤੀ ਕੋਸਟ ਗਾਰਡ ਦੇ ਐਡਵਾਂਸਡ ਲਾਈਟ ਹੈਲੀਕਾਪਟਰ ਉੱਤੇ ਅਮਲੇ ਦੇ ਤਿੰਨ ਮੈਂਬਰ ਸਵਾਰ ਸਨ, ਜੋ ਬੁਰੀ ਤਰ੍ਹਾਂ ਝੁਲਸ ਗਏ ਤੇ ਉਨ੍ਹਾਂ ਨੂੰ ਪੋਰਬੰਦਰ ਦੇ ਹਸਪਤਾਲ ਲਿਜਾਇਆ ਗਿਆ। ਕਮਲਾ ਬਾਗ ਪੁਲੀਸ ਥਾਣੇ ਦੇ ਇੰਸਪੈਕਟਰ ਰਾਜੇਸ਼ ਕਨਮੀਆ ਨੇ ਕਿਹਾ ਕਿ ਅਮਲਾ ਮੈਬਰਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ਵਿਚ ਦਮ ਤੋੜ ਦਿੱਤਾ।
Check Also
ਚੀਨ ’ਚ ਆਏ ਭੂਚਾਲ ਨੇ 53 ਵਿਅਕਤੀਆਂ ਦੀ ਲਈ ਜਾਨ
ਭਾਰਤ, ਨੇਪਾਲ ਅਤੇ ਭੂਟਾਨ ’ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ …