ਆਸਟਰੇਲੀਆ ਨੇ ਦਸ ਸਾਲਾਂ ਬਾਅਦ ਬਾਰਡਰ ਗਾਵਸਕਰ ਟਰਾਫੀ ਜਿੱਤੀ
ਸਿਡਨੀ/ਬਿਊਰੋ ਨਿਊਜ਼ : ਭਾਰਤ ਸਿਡਨੀ ਟੈਸਟ ਵਿਚ ਮੇਜ਼ਬਾਨ ਆਸਟਰੇਲੀਆ ਹੱਥੋਂ ਮਿਲੀ 6 ਵਿਕਟਾਂ ਦੀ ਹਾਰ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਖਿਤਾਬੀ ਮੁਕਾਬਲੇ ’ਚੋਂ ਵੀ ਬਾਹਰ ਹੋ ਗਿਆ ਹੈ। ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ 3-1 ਨਾਲ ਜਿੱਤ ਕੇ ਦਸ ਸਾਲਾਂ ਮਗਰੋਂ ਬਾਰਡਰ ਗਾਵਸਕਰ ਟਰਾਫ਼ੀ ਆਪਣੇ ਨਾਮ ਕੀਤੀ ਹੈ। ਆਸਟਰੇਲੀਆ ਹੁਣ 11 ਤੋਂ 15 ਜੂਨ ਨੂੰ ਲਾਰਡਜ਼ ਵਿਚ ਦੱਖਣੀ ਅਫ਼ਰੀਕਾ ਖਿਲਾਫ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡੇਗਾ।
ਭਾਰਤ ਨੇ ਸਿਡਨੀ ਟੈਸਟ ਦੇ ਤੀਜੇ ਦਿਨ ਮੇਜ਼ਬਾਨ ਟੀਮ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਆਸਟਰੇਲੀਅਨ ਟੀਮ ਨੇ 27 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ ਪੂਰਾ ਕਰ ਲਿਆ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …