Breaking News
Home / ਭਾਰਤ / ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਵੀ ਅਕਾਲੀ ਦਲ ਬੁਰੀ ਤਰ੍ਹਾਂ ਘਿਰਨ ਲੱਗਾ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਵੀ ਅਕਾਲੀ ਦਲ ਬੁਰੀ ਤਰ੍ਹਾਂ ਘਿਰਨ ਲੱਗਾ

ਸਿੱਖ ਜਥੇਬੰਦੀਆਂ ਅਕਾਲੀ ਦਲ ਨੂੰ ‘ਡੇਰਾ ਸਿਰਸਾ ਅਕਾਲੀ ਦਲ’ ਕਹਿਣ ਲੱਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਪੰਥਕ ਮਸਲਿਆਂ ‘ਤੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿੱਚ ਵੀ ਬੁਰੀ ਤਰ੍ਹਾਂ ਘਿਰ ਗਿਆ ਹੈ। ਵਿਧਾਨ ਸਭਾ ਚੋਣਾਂ ਵਿੱਚ ਡੇਰੇ ਦੀ ਹਮਾਇਤ ਲੈਣਾ ਅਕਾਲੀ ਦਲ ਨੂੰ ਦਿੱਲੀ ਵਿੱਚ ਮਹਿੰਗਾ ਪੈ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਮੁੱਖ ਮੁੱਦਾ ਡੇਰਾ ਸਿਰਸਾ ਨਾਲ ਅਕਾਲੀ ਦਲ ਦੇ ਸਬੰਧ ਹੀ ਬਣ ਗਿਆ ਹੈ।ਸਿੱਖ ਜਥੇਬੰਦੀਆਂ ਅਕਾਲੀ ਦਲ ਨੂੰ ‘ਡੇਰਾ ਸਿਰਸਾ ਅਕਾਲੀ ਦਲ’ ਕਹਿ ਰਹੀਆਂ ਹਨ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ‘ਡੇਰਾ ਸਿਰਸਾ ਅਕਾਲੀ ਦਲ’ ਦਾ ਨਾਂ ਦਿੰਦਿਆਂ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸਲਾਹ ਦਿੱਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਛੱਡ ਦੇਣ। ਉਨ੍ਹਾਂ ਦਿੱਲੀ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਬਾਦਲ ਦਲ ਨੂੰ ਵੋਟਾਂ ਨਾ ਪਾਉਣ ਤੇ ਉਨ੍ਹਾਂ ਨੂੰ ਬੇਰੰਗ ਵਾਪਸ ਭੇਜਣ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …