Breaking News
Home / ਕੈਨੇਡਾ / Front / ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਰੋ ਪਈ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਰੋ ਪਈ

ਕਿਹਾ : ਭਾਜਪਾ ਆਗੂ ਨੇ ਮੇਰੇ ਪਿਤਾ ਨੂੰ ਕੱਢੀਆਂ ਹਨ ਗਾਲਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਆਗੂ ਰਮੇਸ਼ ਬਿਧੂੜੀ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਰੋ ਪਈ। ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਆਰੋਪ ਲਗਾਉਂਦਿਆਂ ਕਿਹਾ ਕਿ ਰਮੇਸ਼ ਬਿਧੂੜੀ ਨੇ ਮੇਰੇ 80 ਸਾਲਾਂ ਦੇ ਪਿਤਾ ਨੂੰ ਗਾਲਾਂ ਕੱਢੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਭਾਜਪਾ ਆਗੂ ਗੰਦੀ ਰਾਜਨੀਤੀ ਕਰ ਰਹੇ ਹਨ। ਆਤਿਸ਼ੀ ਨੇ ਕਿਹਾ ਕਿ ਮੈਂ ਕਦੀ ਨਹੀਂ ਸੋਚਿਆ ਸੀ ਕਿ ਇਸ ਦੇਸ਼ ਦੀ ਰਾਜਨੀਤੀ ਏਨੀ ਗਿਰ ਸਕਦੀ ਹੈ। ਧਿਆਨ ਰਹੇ ਕਿ ਦਿੱਲੀ ਦੇ ਭਾਜਪਾ ਆਗੂ ਰਮੇਸ਼ ਬਿਧੂੜੀ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਲੈ ਕੇ ਵਿਵਾਦਤ ਬਿਆਨ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਆਤਿਸ਼ੀ ਨੇ ਆਪਣਾ ਬਾਪ ਬਦਲ ਲਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਟਿਕਟ ਦਿੱਤੀ ਹੋਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦਾ ਅਜੇ ਐਲਾਨ ਹੋਣਾ ਹੈ, ਇਸਦੇ ਚੱਲਦਿਆਂ ਸਿਆਸੀ ਪਾਰਟੀਆਂ ਦੇ ਆਗੂ ਇਕ ਦੂਜੇ ਖਿਲਾਫ ਘਟੀਆ ਬਿਆਨਬਾਜ਼ੀ ਕਰ ਰਹੇ ਹਨ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …