ਨਵੀਂ ਦਿੱਲੀ/ਬਿਊਰੋ ਨਿਊਜ਼
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨੇ ਫੌਜੀ ਜਵਾਨਾਂ ਨੂੰ ਲਿਜਾ ਕੇ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਡੀ.ਆਰ.ਜੀ. ਦੇ 9 ਜਵਾਨ ਸ਼ਹੀਦ ਹੋ ਗਏ ਹਨ। ਬਸਤਰ ਰੇਂਜ ਦੇ ਆਈ.ਜੀ. ਨੇ ਇਸ ਸਬੰਧੀ ਪੁਸ਼ਟੀ ਵੀ ਕੀਤੀ ਹੈ। ਆਈ.ਜੀ. ਬਸਤਰ ਰੇਂਜ ਸੁੰਦਰਰਾਜ ਪੀ. ਨੇ ਦੱਸਿਆ ਕਿ ਬੀਜਾਪੁਰ ਤੋਂ ਸੰਯੁਕਤ ਅਪਰੇਸ਼ਨ ਪਾਰਟੀ ਅਪਰੇਸ਼ਨ ਤੋਂ ਵਾਪਸ ਪਰਤ ਰਹੀ ਸੀ ਤਾਂ ਨਕਸਲੀਆਂ ਨੇ ਬੰਬ ਧਮਾਕਾ ਕਰ ਦਿੱਤਾ। ਇਹ ਧਮਾਕਾ ਏਨਾ ਜ਼ੋਰਦਾਰ ਸੀ ਕਿ ਜਵਾਨਾਂ ਨੂੰ ਲਿਜਾ ਰਿਹਾ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ 9 ਜਵਾਨ ਸ਼ਹੀਦ ਹੋ ਗਏ ਹਨ।