12 C
Toronto
Tuesday, October 21, 2025
spot_img
HomeਕੈਨੇਡਾFrontਸ਼ੋ੍ਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ

ਸ਼ੋ੍ਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ

ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ : ਪਰਮਜੀਤ ਸਿੰਘ ਸਰਨਾ
ਪਰਮਜੀਤ ਸਿੰਘ ਸਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਤੇ ਅਸੀਂ ਬਗੈਰ ਗਠਜੋੜ ਤੋਂ ਦਿੱਲੀ ਵਿਚ ਚੋਣਾਂ ਨਹੀਂ ਲੜ ਸਕਦੇ।  ਸਰਨਾ ਨੇ ਕਿਹਾ ਕਿ ਦਿੱਲੀ ਵਿਚ ਕੋਈ ਵੀ ਅਜਿਹੀ ਸੀਟ ਨਹੀਂ ਹੈ ਜਿਥੇ ਅਕਾਲੀ ਦਲ ਆਪਣੇ ਦਮ ’ਤੇ ਉਮੀਦਵਾਰ ਖੜ੍ਹਾ ਕਰਕੇ ਚੋਣਾਂ ਜਿੱਤ ਸਕੇ। ਉਹਨਾਂ ਕਿਹਾ ਕਿ ਭਾਜਪਾ ਨਾਲ 1996 ਤੋਂ ਗਠਜੋੜ ਕਰਕੇ ਅਸੀਂ ਚੋਣਾਂ ਲੜਦੇ ਸੀ ਪਰ ਇਸ ਵਾਰ ਅਸੀਂ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲ ਸਾਡਾ ਚੋਣ ਗਠਜੋੜ ਟੁੱਟ ਗਿਆ ਹੈ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਅਸੀਂ ਗਠਜੋੜ ਨਹੀਂ ਕਰ ਸਕਦੇ। ਸਰਨਾ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦਿਆਂ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਦਿੱਲੀ ’ਚ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਧਿਆਨ ਰਹੇ ਕਿ ਇਹ ਗੱਲ ਅਜੇ ਤੱਕ ਸਪੱਸ਼ਟ ਨਹੀਂ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਵਿਚ ਕਿਹੜੀ ਸਿਆਸੀ ਪਾਰਟੀ ਦਾ ਸਮਰਥਨ ਕਰੇਗਾ।
RELATED ARTICLES
POPULAR POSTS