Breaking News
Home / ਕੈਨੇਡਾ / Front / ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲੀ ਦਲ ਦੇ ਵਫਦ ਨੇ ਕੀਤੀ ਮੁਲਾਕਾਤ

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲੀ ਦਲ ਦੇ ਵਫਦ ਨੇ ਕੀਤੀ ਮੁਲਾਕਾਤ

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ ਗਈ ਗੱਲਬਾਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਵਫਦ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੰਮਿ੍ਰਤਸਰ ’ਚ ਮੁਲਾਕਾਤ ਕੀਤੀ ਗਈ। ਕਰੀਬ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੌਜੂਦਾ ਪੰਥਕ ਹਾਲਾਤ ਅਤੇ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ ਦੌਰਾਨ ਤਕਨੀਕੀ ਅਤੇ ਕਾਨੂੰਨੀ ਨੁਕਤਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਕਿੰਗ ਕਮੇਟੀ ਦੀ ਇਕੱਤਰਤਾ ਜਲਦੀ ਹੀ ਹੋਣ ਜਾ ਰਹੀ ਹੈ, ਜਿਸ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮ ਅਨੁਸਾਰ ਅਸਤੀਫਿਆਂ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਿਹਾ ਹੈ ਅਤੇ ਇਥੋਂ ਜਾਰੀ ਹਰ ਹੁਕਮ ਨੂੰ ਸਵੀਕਾਰ ਕਰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਭਾਈ ਰਾਮ ਸਿੰਘ, ਪਰਮਜੀਤ ਸਿੰਘ ਸਰਨਾ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

Check Also

ਕੈਲੀਫੋਰਨੀਆ ਦੇ ਜੰਗਲ ’ਚ ਲੱਗੀ ਅੱਗ ਨੇ ਹਾਲੀਵੁੱਡ ਸਟਾਰਜ਼ ਦੇ ਘਰ ਕੀਤੇ ਸੁਆਹ

ਲਾਸ ਐਂਜਲਸ ਸਥਿਤ ਕਮਲਾ ਹੈਰਿਸ ਦਾ ਘਰ ਵੀ ਕਰਵਾਇਆ ਗਿਆ ਖਾਲੀ ਲਾਸ ਐਂਜਲਸ/ਬਿਊਰੋ ਨਿਊਜ਼ : …