ਅੰਮਿ੍ਤਪਾਲ ਦੇ ਪਿਤਾ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ
ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਇਕ ਕਤਲ ਦੇ ਮਾਮਲੇ ’ਚ ਪੰਜਾਬ ਪੁਲਿਸ ਵੱਲੋਂ ਯੂਏਪੀਏ ਐਕਟ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਤਿੰਨ ਹਮਲਾਵਰਾਂ ਵੱਲੋਂ ਹਰੀ ਨੌ ਪਿੰਡ ’ਚ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੋਟਕਪੂਰਾ ਪੁਲਿਸ ਨੇ ਇਸ ਮਾਮਲੇ ਦੀ ਐਫ਼ਆਈਆਰ ਵਿਚ ਬੀਐਨਐਸ ਦੀ ਧਾਰਾ 111 ਜੋੜੀ ਸੀ ਅਤੇ ਹੁਣ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਕੁਝ ਨਵੇਂ ਖ਼ੁਲਾਸੇ ਹੋਣ ਤੋਂ ਬਾਅਦ ਯੂਏਪੀਏ ਲਗਾਇਆ ਗਿਆ ਹੈ। ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਇਸ ਸਮੇਂ ਆਪਣੇ ਕੁੱਝ ਸਾਥੀਆਂ ਸਮੇਤ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਧਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਧਿਆਨ ਰਹੇ ਕਿ ਅੰਮਿ੍ਰਤਪਾਲ ਸਿੰਘ ਦੇ ਪਿਤਾ ਵੱਲੋਂ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਸਿਆਸੀ ਪਾਰਟੀ ਦਾ ਐਲਾਨ ਵੀ ਕੀਤਾ ਜਾਣਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …