ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਬਿਆਨ ‘ਤੇ ਟਰੂਡੋ ਨੇ ਤਨਜ਼ ਕੱਸਿਆ ਹੈ। ਟਰੂਡੋ ਨੇ ਕਿਹਾ ਕਿ ਕਿਸੇ ਪ੍ਰਭੂਸੱਤਾ ਸੰਪੂਰਨ ਮੁਲਕ ਦਾ ਦੂਜੇ ਦੇਸ਼ ਵਿੱਚ ਰਲੇਵਾਂ ਕੋਈ ਬੱਚਿਆਂ ਵਾਲੀ ਖੇਡ ਨਹੀਂ ਹੈ ਅਤੇ ਉਨ੍ਹਾਂ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਦੱਸਿਆ ਹੈ। ਇਸੇ ਦੌਰਾਨ ਟਰੰਪ ਦੇ ਬਿਆਨ ‘ਤੇ ਟਿੱਪਣੀ ਕਰਦੇ ਹੋਏ ਕੈਨੇਡਾ ਦੀ ਵਿਦੇਸ਼ ਮੰਤਰੀ ਮੈਲਾਨੀ ਜੌਲੀ ਨੇ ਕਿਹਾ ਹੈ ਕਿ ਕੈਨੇਡਾ ਦੀ ਆਰਥਿਕਤਾ ਮਜਬੂਤ ਹੈ, ਦੇਸ਼ ਵਾਸੀ ਤਾਕਤਵਰ ਹਨ ਜੋ ਕਿਸੇ ਵੀ ਤਰ੍ਹਾਂ ਦੀਆਂ ਚਿਤਾਵਨੀਆਂ ਤੋਂ ਡਰ ਕੇ ਪਿੱਛੇ ਮੁੜਨ ਵਾਲੇ ਨਹੀਂ ਹਨ।
ਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ : ਟਰੂਡੋ
RELATED ARTICLES