ਕੈਨੇਡਾ ਨੂੰ ਆਪਣਾ ਵੱਕਾਰ ਬਚਾਅ ਕੇ ਰੱਖਣ ਦੀ ਲੋੜ : ਡੋਨਾਲਡ ਟਰੰਪ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼ ਦੁਹਰਾਈ ਹੈ। ਟਰੰਪ ਨੇ ਪਿਛਲੇ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਦੀ ਚੋਣ ਜਿੱਤਣ ਮਗਰੋਂ ਟਰੂਡੋ ਨਾਲ ਮੁਲਾਕਾਤ ਕੀਤੀ ਸੀ, ਜਿਸ ਮਗਰੋਂ ਟਰੰਪ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਲਗਾਤਾਰ ਇੱਛਾ ਜਤਾਉਂਦੇ ਆ ਰਹੇ ਹਨ। ਟਰੰਪ ਕਈ ਵਾਰ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਵੀ ਇਸ ਪੇਸ਼ਕਸ਼ ਦਾ ਜ਼ਿਕਰ ਕਰ ਚੁੱਕੇ ਹਨ। ਟਰੰਪ ਦੇ 2017 ਤੋਂ 2021 ਦੇ ਪਿਛਲੇ ਕਾਰਜਕਾਲ ਦੌਰਾਨ ਵੀ ਉਨ੍ਹਾਂ ਦੇ ਟਰੂਡੋ ਨਾਲ ਸਬੰਧ ਕੋਈ ਬਹੁਤੇ ਚੰਗੇ ਨਹੀਂ ਰਹੇ ਸਨ। ਟਰੰਪ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਟਰੁਥ ਸੋਸ਼ਲ’ ਉੱਤੇ ਇਕ ਪੋਸਟ ਵਿਚ ਕਿਹਾ, ”ਕੈਨੇਡਾ ਵਿਚ ਬਹੁਤ ਸਾਰੇ ਲੋਕ ਆਪਣੇ ਦੇਸ਼ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਇੱਛੁਕ ਹਨ। ਅਮਰੀਕਾ ਵੱਡੇ ਵਪਾਰਕ ਘਾਟੇ ਅਤੇ ਸਬਸਿਡੀਆਂ ਨੂੰ ਸਹਿਣ ਨਹੀਂ ਕਰ ਸਕਦਾ, ਜਿਸ ਦੀ ਕੈਨੇਡਾ ਨੂੰ ਆਪਣਾ ਵੱਕਾਰ ਬਚਾਅ ਕੇ ਰੱਖਣ ਦੀ ਲੋੜ ਹੈ। ਜਸਟਿਨ ਟਰੂਡੋ ਨੂੰ ਇਹ ਪਤਾ ਸੀ ਜਿਸ ਕਾਰਨ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਹੈ। ਜੇ ਕੈਨੇਡਾ, ਅਮਰੀਕਾ ਦਾ ਹਿੱਸਾ ਬਣ ਜਾਂਦਾ ਹੈ ਤਾਂ ਨਾ ਕੋਈ ਨਵਾਂ ਟੈਕਸ ਲੱਗੇਗਾ ਅਤੇ ਬਾਕੀ ਦੇ ਟੈਕਸ ਬਹੁਤ ਘੱਟ ਹੋ ਜਾਣਗੇ। ਉਹ ਰੂਸੀ ਅਤੇ ਚੀਨੀ ਜਹਾਜ਼ਾਂ ਦੇ ਖਤਰੇ ਤੋਂ ਵੀ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ, ਜੋ ਲਗਾਤਾਰ ਉਨ੍ਹਾਂ ਨੂੰ ਘੇਰੀ ਰੱਖਦੇ ਹਨ।
ਟਰੰਪ ਵੱਲੋਂ ਨਸ਼ਿਆਂ ਅਤੇ ਪਰਵਾਸੀਆਂ ਦੀ ਆਮਦ ‘ਤੇ ਰੋਕ ਲਾਉਣ ਦੇ ਨਿਰਦੇਸ਼ : ਡੋਨਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੈਨੇਡਾ ਆਪਣੀ ਦੱਖਣੀ ਸਰਹੱਦ ਤੋਂ ਨਸ਼ਿਆਂ ਅਤੇ ਗ਼ੈਰਕਾਨੂੰਨੀ ਪਰਵਾਸੀਆਂ ਦੀ ਆਮਦ ਨੂੰ ਰੋਕਣ ‘ਚ ਨਾਕਾਮ ਰਿਹਾ ਤਾਂ ਕੈਨੇਡੀਅਨ ਵਸਤਾਂ ‘ਤੇ 25 ਫ਼ੀਸਦੀ ਵਾਧੂ ਦਾ ਟੈਕਸ ਲਗਾਇਆ ਜਾਵੇਗਾ।
Check Also
ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ …