ਫਾਈਨਲ ਮੈਚ ਵਿਚ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਨੂੰ 5-4 ਨਾਲ ਹਰਾਇਆ
ਕੈਲਗਰੀ/ਬਿਊਰੋ ਨਿਊਜ਼ : ਕਿੰਗਜ਼ ਇਲੈਵਨ ਫੀਲਡ ਹਾਕੀ ਸੁਸਾਇਟੀ ਵੱਲੋਂ ਕੈਲਗਰੀ ਦੇ ਖਾਲਸਾ ਸਕੂਲ ਵਿੱਚ ਦੋ ਰੋਜ਼ਾ ਪ੍ਰੋ ਟੈਕਸ ਬਲੌਕ ਕਿੰਗਜ਼ ਫੀਲਡ ਹਾਕੀ ਕੱਪ ਕਰਵਾਇਆ ਗਿਆ। ਮੇਜ਼ਬਾਨ ਟੀਮ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਨੇ ਪਹਿਲਾ ਅਤੇ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੋਵੇਂ ਦਿਨਾਂ ਦੌਰਾਨ ਬਹੁਤ ਹੀ ਰੌਚਕ ਮੈਚ ਹੋਏ। ਫਾਈਨਲ ਮੈਚ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਤੇ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਵਿਚਕਾਰ ਖੇਡਿਆ ਗਿਆ ਜਿਸ ਵਿਚ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਦੀ ਟੀਮ 5-4 ਦੇ ਫਰਕ ਨਾਲ਼ ਜੇਤੂ ਰਹੀ। ਛੋਟੇ ਬੱਚਿਆਂ ਨੂੰ ਖੇਡਾਂ ਨਾਲ਼ ਜੋੜਨ ਦੇ ਮਕਸਦ ਨਾਲ ਉਨ੍ਹਾਂ ਦੇ ਵੀ ਮੈਚ ਕਰਵਾਏ ਗਏ।
ਕਲੱਬ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਔਜਲਾ ਨੇ ਸਾਰੇ ਖਿਡਾਰੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਨਾਮ ਵੰਡ ਸਮਾਗਮ ਵਿੱਚ ਅਲਬਰਟਾ ਦੇ ਪ੍ਰੀਮੀਅਰ ਦੇ ਸਲਾਹਕਾਰ ਹੈਪੀ ਮਾਨ ਸ਼ਾਮਲ ਹੋਏ। ਵਾਰਡ ਪੰਜ ਤੋਂ ਕੌਂਸਲਰ ਰਾਜ ਧਾਲੀਵਾਲ ਨੇ ਨਾਰਥ ਈਸਟ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਦਸਮੇਸ਼ ਕਲਚਰਲ ਸੈਂਟਰ ਦੀ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਨੇ ਹਾਜ਼ਰੀ ਭਰੀ। ਇਸ ਮੌਕੇ ਹਾਕੀ ਕੋਚ ਜੱਗੀ ਧਾਲੀਵਾਲ, ਅੰਪਾਇਰ ਓਂਕਾਰ ਸਿੰਘ ਢੀਂਡਸਾ, ਸ਼ਮਸ਼ੇਰ ਸਿੰਘ ਗਿੱਲ, ਦਲਜੀਤ ਪੁਰਬਾ, ਪਰਮਿੰਦਰ ਭੰਗੂ, ਸੁੱਖਾ ਗਿੱਲ, ਕੰਵਰ ਵੀਰ ਸਰਾਓ, ਪਹਿਲਵਾਨ ਛਿੰਦਾ ਪੱਟੀ, ਹਰੀ ਘਈ, ਜਸਕਰਨ ਗਿੱਲ, ਜਤਿੰਦਰ ਸਿੰਘ ਤਤਲਾ, ਹਾਕੀ ਖਿਡਾਰੀ ਨਿਰਭੈ ਧਾਲੀਵਾਲ ਤੇ ਕਰਮਜੀਤ ਸਿੰਘ ਹਾਜ਼ਰ ਸਨ।
Check Also
ਹਿੰਦੂ ਸਭਾ ਦਾ ‘ਫੂਡ ਬੈਂਕ’ ਸੈਂਕੜੇ ਲੋੜਵੰਦਾਂ ਨੂੰ ਉਮੀਦ ਦਿੰਦਾ ਹੈ
ਛੇ ਮਹੀਨੇ ਪਹਿਲਾਂ, ਹਿੰਦੂ ਸਭਾ ਨੇ ‘ਫੂਡ ਬੈਂਕ’ ਸ਼ੁਰੂ ਕਰਕੇ ਲੋੜਵੰਦਾਂ ਦੇ ਜੀਵਨ ਨੂੰ ਉੱਚਾ …