20.9 C
Toronto
Tuesday, September 15, 2026
spot_img
Homeਪੰਜਾਬਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਕਮੇਟੀ ਦੀ ਇਲਾਜ ਲਈ ਬੇਨਤੀ ਨਕਾਰੀ

ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਕਮੇਟੀ ਦੀ ਇਲਾਜ ਲਈ ਬੇਨਤੀ ਨਕਾਰੀ

ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਕਮੇਟੀ ਦੀ ਇਲਾਜ ਲਈ ਬੇਨਤੀ ਨਕਾਰੀਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਉਣ ਲਈ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ ਅਦਾਲਤ: ਡੱਲੇਵਾਲ
ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮਸਲਿਆਂ ਨੂੰ ਘੋਖਣ ਲਈ ਚਾਰ ਮਹੀਨੇ ਪਹਿਲਾਂ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ‘ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਇਲਾਜ ਕਰਾਉਣ ਦੀ ਬੇਨਤੀ ਕੀਤੀ।
ਡੱਲੇਵਾਲ ਨੇ ਕਮੇਟੀ ਦੀ ਬੇਨਤੀ ਨੂੰ ਨਕਾਰ ਦਿੱਤਾ।
ਉਨ੍ਹਾਂ ਕਿਹਾ ਕਿ ਕਮੇਟੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰਵਾਉਣਾ ਯਕੀਨੀ ਬਣਾਏ ਤਾਂ ਜੋ ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਕਮੇਟੀ ਦੀ ਦਲੀਲ ਸੀ ਕਿ ਕਿਸਾਨੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਝਾਵਾਂ ‘ਤੇ ਆਧਾਰਿਤ ਰਿਪੋਰਟ ਜਲਦੀ ਹੀ ਸੁਪਰੀਮ ਕੋਰਟ ਨੂੰ ਸੌਂਪੀ ਜਾਵੇਗੀ।
ਕਮੇਟੀ ਮੈਂਬਰਾਂ ਨੇ ਰਿਪੋਰਟ ਮਿਆਰੀ ਹੋਣ ਵੱਲ ਇਸ਼ਾਰਾ ਕੀਤਾ ਪਰ ਡੱਲੇਵਾਲ ਟਸ ਤੋਂ ਮਸ ਨਾ ਹੋਏ। ਉਨ੍ਹਾਂ ਦੁਹਰਾਇਆ ਕਿ ਐੱਮਐੱਸਪੀ ਸਮੇਤ ਬਾਕੀ ਮੰਗਾਂ ਮੰਨੇ ਜਾਣ ਤੱਕ ਉਹ ਮਰਨ ਵਰਤ ਜਾਰੀ ਰਖਣਗੇ। ਕੁਝ ਅਧਿਕਾਰੀਆਂ ਅਤੇ ਹੋਰਾਂ ਨੇ ਮੀਟਿੰਗ ਨੂੰ ਹਾਂ-ਪੱਖੀ ਮੰਨਦਿਆਂ ਕਿਹਾ ਕਿ ਕਮੇਟੀ ਕਿਸਾਨਾਂ ਅਤੇ ਸਰਕਾਰ ਦਰਮਿਆਨ ਪੁੱਲ ਦਾ ਕੰਮ ਕਰੇਗੀ ਅਤੇ ਅਗਲੇ ਦਿਨਾਂ ‘ਚ ਕੁਝ ਵਧੀਆ ਖ਼ਬਰਾਂ ਸੁਣਨ ਨੂੰ ਮਿਲ ਸਕਦੀਆਂ ਹਨ।
ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠਲੀ ਕਮੇਟੀ ਵਿੱਚ ਸਾਬਕਾ ਡੀਜੀਪੀ ਬੀਐੱਸ ਸੰਧੂ, ਅਰਥ ਸ਼ਾਸਤਰੀ ਪ੍ਰੋ. ਰਣਜੀਤ ਸਿੰਘ ਘੁੰਮਣ, ਖੇਤੀ ਮਾਹਿਰ ਦਵਿੰਦਰ ਸ਼ਰਮਾ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਸੁਖਪਾਲ ਸਿੰਘ ਸ਼ਾਮਲ ਹਨ।
ਇਸ ਮੌਕੇ ਪੰਜਾਬ ਦੇ ਵਧੀਕ ਮੁੱਖ ਸਕੱਤਰ (ਮਾਲ), ਮੁੜ ਵਸੇਬਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮਹਿਕਮੇ ਦੇ ਅਨੁਰਾਗ ਵਰਮਾ, ਡੀਆਈਜੀ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸਐੱਸਪੀ ਡਾ. ਨਾਨਕ ਸਿੰਘ ਤੇ ਸਰਤਾਜ ਚਾਹਲ, ਐੱਸਪੀ ਸਰਫਰਾਜ਼ ਆਲਮ ਅਤੇ ਏਡੀਸੀ ਨਵਰੀਤ ਸ਼ੇਖੋਂ ਆਦਿ ਅਧਿਕਾਰੀ ਵੀ ਮੌਜੂਦ ਸਨ।

RELATED ARTICLES
POPULAR POSTS