ਕਿਹਾ : ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ਨੂੰ ਬਰਕਰਾਰ ਰੱਖਿਆ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਇਸ ਫੈਸਲੇ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ ’ਤੇ ਹੁਣ ਚੀਫ ਸੈਕਟਰੀ ਦੀ ਨਿਯੁਕਤੀ ਕੀਤੀ ਜਾਵੇਗੀ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ ਅਤੇ ਇਸ ਫੈਸਲੇ ਨੂੰ ਮੋਦੀ ਸਰਕਾਰ ਦਾ ਤਾਨਾਸ਼ਾਹੀ ਵਾਲਾ ਫੈਸਲਾ ਦੱਸਿਆ ਹੈ। ਬਾਜਵਾ ਨੇ ਕਿਹਾ ਕਿ ਇਹ ਪੰਜਾਬ ਦੇ ਮਾਣ ਸਨਮਾਨ ਅਤੇ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ ਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ਨੂੰ ਬਰਕਰਾਰ ਰੱਖਿਆ ਜਾਵੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਵੀ ਕੇਂਦਰ ਦੇ ਇਸ ਫੈਸਲੇ ਦੀ ਨਿੰਦਾ ਕਰ ਚੁੱਕੇ ਹਨ।