ਨਵੇਂ ਪ੍ਰਧਾਨ ਦੀ ਚੋਣ ਤੱਕ ਬਲਵਿੰਦਰ ਸਿੰਘ ਭੂੰਦੜ ਬਣੇ ਰਹਿਣਗੇ ਕਾਰਜਕਾਰੀ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਵੱਡਾ ਫੈਸਲਾ ਲੈਂਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਹੋਈ ਅਤੇ ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ। ਮੀਡੀਅ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਵਜੋਂ ਸੇਵਾ ਨਿਭਾਉਣ ਲਈ ਵਰਕਿੰਗ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ। ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਜਦੋਂ ਤੱਕ ਨਵਾਂ ਪ੍ਰਧਾਨ ਨਹੀਂ ਚੁਣਿਆ ਜਾਂਦਾ ਉਸ ਸਮੇਂ ਤੱਕ ਬਲਵਿੰਦਰ ਸਿੰਘ ਭੂੰਦੜ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਰਹਿਣਗੇ। ਧਿਆਨ ਰਹੇ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਆਪਣਾ ਅਸਤੀਫ਼ਾ ਵਰਕਿੰਗ ਕਮੇਟੀ ਨੂੰ ਸੌਂਪ ਚੁੱਕੇ ਸਨ ਅਤੇ ਉਨ੍ਹਾਂ ਦਾ ਕਾਰਜਕਾਲ ਲੰਘੀ 14 ਦਸੰਬਰ ਨੂੰ ਖਤਮ ਹੋ ਗਿਆ ਸੀ। ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦੀ ਵਰਕਿੰਗ ਕਮੇਟੀ ਨੂੰ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …