ਪਿਸਟਲ ਸਾਫ਼ ਕਰਦੇ ਸਮੇਂ ਗੋਲੀ ਸਿਰ ਤੋਂ ਹੋਈ ਆਰ-ਪਾਰ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਕਿ ਵਿਧਾਇਕ ਗੋਗੀ ਆਪਣੇ ਹੀ ਘਰ ’ਚ ਪਿਸਟਲ ਸਾਫ਼ ਕਰ ਰਹੇ ਸਨ ਅਤੇ ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਉਹ ਗੋਲੀ ਵਿਧਾਇਕ ਦੇ ਸਿਰ ਵਿਚੋਂ ਦੀ ਆਰ-ਪਾਰ ਹੋ ਗਈ। ਉੁਨ੍ਹਾਂ ਤੁਰੰਤ ਦਿਆਨੰਦ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਵਿਧਾਇਕ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ’ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਸਿਆਸੀ ਆਗੂਆਂ ਵੱਲੋਂ ਵੀ ਗੋਗੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਗਿਆ ਹੈ। ਵਿਧਾਇਕ ਗੋਗੀ ਦਾ ਅੰਤਿਮ ਸਸਕਾਰ ਦੁਪਹਿਰ 3 ਵਜੇ ਲੁਧਿਆਣਾ ਦੇ ਕੇਵੀਐਮ ਸਕੂਲ ਨਜ਼ਦੀਕ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …