7.8 C
Toronto
Saturday, October 25, 2025
spot_img
HomeਕੈਨੇਡਾFrontਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਆਨ ਲਾਈਨ ਮੀਟਿੰਗ


ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦਿਆਂ ’ਤੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਜਰੀਏ ਹਿੱਸਾ ਲਿਆ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਹਿੱਸਾ ਲਿਆ ਗਿਆ। ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸ਼ਿਆਂ ਖਿਲਾਫ਼ ਪੰਜਾਬ ਦੀਆਂ ਸਖਤ ਨੀਤੀਆਂ ਅਤੇ ਨਸ਼ਿਆਂ ਵਿਰੁੱਧ ਹਾਸਲ ਕੀਤੀ ਸਫ਼ਲਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦ ਸੂਬਾ ਹੈ ਜਿਸ ਦੇ ਚਲਦਿਆਂ ਅਸੀਂ ਨਸ਼ਿਆਂ ਦੀ ਰੋਕਥਾਮ ਅਤੇ ਕੌਮੀ ਸੁਰੱਖਿਆ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਆਸ ਕਰਦੇ ਹਾਂ ਅਤੇ ਰਲ-ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।

RELATED ARTICLES
POPULAR POSTS