Breaking News
Home / ਕੈਨੇਡਾ / Front / ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਹੋਇਆ ਅੰਤਿਮ ਸਸਕਾਰ

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਹੋਇਆ ਅੰਤਿਮ ਸਸਕਾਰ


ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ
ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੇਵੀਐਮ ਸਕੂਲ ਨੇੜਲੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬਸੀ ਵੱਲੋਂ ਦਿੱਤੀ ਗਈ। ਇਸ ਸਮੇਂ ਗੁਰਪ੍ਰੀਤ ਸਿੰਘ ਗੋਗੀ ਦੇ ਸਮਰਥਕ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲੰਘੀ ਦੇਰ ਰਾਤ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਮੀਡੀਆ ਰਿਪਰੋਟਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਗੋਗੀ ਆਪਣੇ ਘਰ ’ਚ ਹੀ ਆਪਣੇ ਲਾਇਸੰਸ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ ਅਤੇ ਅਚਾਨਕ ਗੋਲੀ ਚੱਲ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ।

Check Also

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ

ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …