-10.4 C
Toronto
Saturday, January 31, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ


ਕਿਹਾ : ਵਿਕਸਤ ਭਾਰਤ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਦੀ ਨੌਜਵਾਨ ਆਬਾਦੀ ਦੀਆਂ ਯੋਗਤਾਵਾਂ ਦੇਸ਼ ਨੂੰ 2024 ਤੱਕ ਵਿਕਸਤ ਬਣਾਉਣ ਵਿਚ ਮਦਦਗਾਰ ਹੋਣਗੀਆਂ। ਸਵਾਮੀ ਵਿਵੇਕਾਨੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਭਾਰਤ ਦੇ ਵਿਕਸਤ ਹੋਣ ਦਾ ਟੀਚਾ ਮੁਸ਼ਕਲ ਲੱਗ ਸਕਦਾ ਹੈ, ਪਰ ਇਹ ਨਾਮੁਮਕਿਨ ਨਹੀਂ ਹੈ। ਦੇਸ਼ ਦੀ ਨੌਜਵਾਨ ਆਬਾਦੀ ਦੀ ਤਾਕਤ ਅਤੇ ਗਿਣਤੀ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ ‘ਵਿਕਸਤ ਭਾਰਤ’ ਦੀ ਭਾਵਨਾ ਇਸ ਦੇ ਹਰ ਕਦਮ, ਨੀਤੀ ਅਤੇ ਫੈਸਲੇ ਦੀ ਅਗਵਾਈ ਕਰਦੀ ਹੈ ਤਾਂ ਕੋਈ ਵੀ ਸ਼ਕਤੀ ਭਾਰਤ ਨੂੰ ਵਿਕਸਤ ਦੇਸ਼ ਬਣਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ, ‘‘ਦੇਸ਼ ਨੂੰ ਅੱਗੇ ਵਧਣ ਲਈ ਵੱਡੇ ਟੀਚੇ ਨਿਰਧਾਰਤ ਕਰਨੇ ਪੈਂਦੇ ਹਨ ਇਹੀ ਅੱਜ ਦਾ ਭਾਰਤ ਕਰ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਦੇਸ਼ ਅੱਜ ਸਮੇਂ ਤੋਂ ਪਹਿਲਾਂ ਵੱਖ-ਵੱਖ ਖੇਤਰਾਂ ਵਿੱਚ ਕਈ ਟੀਚਿਆਂ ਨੂੰ ਪੂਰਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ 2030 ਤੱਕ ਪੈਟਰੋਲ ਵਿੱਚ 20 ਪ੍ਰਤੀਸ਼ਤ ਈਥਾਨੌਲ ਮਿਲਾਉਣ ਦਾ ਟੀਚਾ ਰੱਖਿਆ ਹੈ ਅਤੇ ਇਸ ਤੋਂ ਪਹਿਲਾਂ ਹੀ ਇਹ ਟੀਚਾ ਪੂਰਾ ਕਰ ਲਿਆ ਜਾਵੇਗਾ।

RELATED ARTICLES
POPULAR POSTS