ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜਿਆ
ਪਾਤੜਾਂ/ਬਿਊਰੋ ਨਿਊਜ਼ : ਢਾਬੀ ਗੁੱਜਰਾਂ ਖਨੌਰੀ ਬਾਰਡਰ ’ਤੇ ਦਸ ਮਹੀਨਿਆਂ ਤੋਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ। ਮਿ੍ਰਤਕ ਦੇਹ ਢਾਬੀ ਗੁੱਜਰਾਂ ਬਾਰਡਰ ਉੱਤੇ ਲਿਆ ਕੇ ਸ਼ਰਧਾਂਜਲੀ ਦੇਣ ਉਪਰੰਤ ਸਸਕਾਰ ਲਈ ਬਜ਼ੁਰਗ ਦੇ ਪਿੰਡ ਲਿਜਾਈ ਜਾਵੇਗੀ। ਢਾਬੀ ਗੁੱਜਰਾਂ ਬਾਰਡਰ ਦੇ ਪ੍ਰਬੰਧਕਾਂ ਨੇ ਦੱਸਿਆ ਹੈ ਕਿ ਜੱਗਾ ਸਿੰਘ (80) ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ, ਪੰਜ ਪੁੱਤਰਾਂ ਤੇ ਇੱਕ ਧੀ ਦਾ ਪਿਤਾ ਸੀ। ਉਹ ਪਿਛਲੇ 10 ਮਹੀਨਿਆਂ ਤੋਂ ਉਕਤ ਮੋਰਚੇ ’ਤੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਸੀ। ਕੁਝ ਦਿਨ ਪਹਿਲਾਂ ਉਹ ਬਿਮਾਰ ਹੋਣ ਉਪਰੰਤ ਬਜ਼ੁਰਗ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਸੀ, ਜਿੱਥੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਬਜ਼ੁਰਗ ਦਾ ਅੰਤਿਮ ਸੰਸਕਾਰ ਪਿੰਡ ਗੋਦਾਰਾ ਨੇੜੇ ਬਾਜਾਖਾਨਾ ਕੀਤਾ ਜਾਵੇਗਾ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …