ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ‘ਪੰਜਾਬ 95’ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇੇ ਸਾਂਝੀਆਂ ਕੀਤੀਆਂ ਹਨ। ਇਹ ਫਿਲਮ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜੰਿਦਗੀ ਉੱਤੇ ਅਧਾਰਿਤ ਹੈ। ਦਿਲਜੀਤ ਵੱਲੋਂ ਫਿਲਮ ਦੀਆਂ ਤਸਵੀਰਾਂ ਜਨਤਕ ਕੀਤੇ ਜਾਣ ਮਗਰੋਂ ਕਿਆਸ ਲਾਏ ਜਾ ਰਹੇ ਹਨ ਕਿ ਫਿਲਮ ਅਗਲੇ ਮਹੀਨੇ ਸਿਨੇਮਾਘਰਾਂ ’ਚ ਰਿਲੀਜ਼ ਹੋ ਸਕਦੀ ਹੈ। ‘ਪੰਜਾਬ 95’ ਨੂੰ ਹਨੀ ਤ੍ਰੇਹਨ ਨੇ ਡਾਇਰੈਕਟ ਕੀਤਾ ਹੈ ਜਦੋਂਕਿ ਆਰਐੱਸਵੀਪੀ ਮੂਵੀਜ਼ ਦੇ ਬੈਨਰ ਹੇਠ ਰੌਨੀ ਸਕਰਿਊਵਾਲਾ ਨੇ ਪ੍ਰੋਡਿਊਸ ਕੀਤਾ ਹੈ। ਰਿਪੋਰਟਾਂ ਮੁਤਾਬਕ ਸੈਂਸਰ ਬੋਰਡ ਵੱਲੋਂ ਲਾਏ ਕੱਟਾਂ ਕਰਕੇ ਫਿਲਮ ਦੀ ਰਿਲੀਜ਼ ਅੱਗੇ ਪਾਉਣੀ ਪਈ। ਫਿਲਮ ਵਿਚ ਅਰਜੁਨ ਰਾਮਪਾਲ ਤੋਂ ਇਲਾਵਾ ‘ਕੋਹਰਾ’ ਫੇਮ ਸੁਵਿੰਦਰ ਵਿੱਕੀ ਵੀ ਸ਼ਾਮਲ ਹਨ।
Check Also
ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਦੀ ਮੌਤ
ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜਿਆ ਪਾਤੜਾਂ/ਬਿਊਰੋ ਨਿਊਜ਼ : ਢਾਬੀ ਗੁੱਜਰਾਂ ਖਨੌਰੀ ਬਾਰਡਰ ’ਤੇ …