ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ
ਪਟਿਆਲਾ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਅਤੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਡਟੀਆਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵਿਚਾਲੇ ਏਕਤਾ ਨੂੰ ਲੈ ਕੇ ਪਾਤੜਾਂ ਵਿਚ ਅੱਜ ਹੋਈ ਬੈਠਕ ਬੇਨਤੀਜਾ ਰਹੀ। ਬੈਠਕ ਕਿਸੇ ਤਣ ਪੱਤਣ ਨਾ ਲੱਗਣ ਕਰਕੇ ਅਗਲੇ ਗੇੜ ਦੀ ਬੈਠਕ ਹੁਣ 18 ਜਨਵਰੀ ਨੂੰ ਹੋਵੇਗੀ। ਦੱਸਣਯੋਗ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚੱਲਦੀ ਬੈਠਕ ਵਿਚੋਂ ਉੱਠ ਕੇ ਚਲੇ ਗਏ ਸਨ ਅਤੇ ਉਨ੍ਹਾਂ ਨੇ ਮੀਡੀਆ ਨਾਲ ਵੀ ਕੋਈ ਗੱਲ ਨਹੀਂ ਕੀਤੀ। ਉਂਂਝ ਅੱਜ ਦੀ ਬੈਠਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਯੁੱਧਵੀਰ ਸਿੰਘ, ਅਭਿਮੰਨਿਊ ਕੋਹਾੜ, ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਔਲਖ ਅਤੇ ਸੁਖਜਿੰਦਰ ਸਿੰਘ ਹਰਦੋ ਝੰਡੇ ਆਦਿ ਅਗਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਵਿਚਾਰ ਚਰਚਾ ਲਈ ਸ਼ਾਮਲ ਹੋਏ ਸਨ।