ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿਖੇ ਸਮਾਗਮ ’ਚ ਕਰਨਗੇ ਸ਼ਿਰਕਤ
ਚੰਡੀਗੜ੍ਹ/ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿਖੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਐਸ.ਏ.ਐਸ. ਨਗਰ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿਖੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਇਸਦੇ ਚੱਲਦਿਆਂ ਮੰਤਰੀ ਅਮਨ ਅਰੋੜਾ ਜਲੰਧਰ, ਡਾ. ਬਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਮੰਤਰੀ ਡਾ. ਬਲਬੀਰ ਸਿੰਘ ਮੋਗਾ, ਹਰਦੀਪ ਸਿੰਘ ਮੁੰਡੀਆਂ ਬਠਿੰਡਾ, ਲਾਲ ਚੰਦ ਸ੍ਰੀ ਮੁਕਤਸਰ ਸਾਹਿਬ, ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ, ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਅਤੇ ਹਰਭਜਨ ਸਿੰਘ ਫਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸਦੇ ਚੱਲਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਪਟਿਆਲਾ, ਤਰੁਨਪ੍ਰੀਤ ਸਿੰਘ ਸੌਂਦ ਅੰਮਿ੍ਰਤਸਰ, ਡਾ. ਰਵਜੋਤ ਸਿੰਘ ਮਲੇਰਕੋਟਲਾ, ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਮਹਿੰਦਰ ਭਗਤ ਐਸ.ਬੀ.ਐਸ. ਨਗਰ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ।