ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਐਲਾਨ
ਸ਼ੰਭੂ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਹ ਜਥਾ ਪੈਦਲ ਦਿੱਲੀ ਵੱਲ ਕੂਚ ਕਰੇਗਾ ਅਤੇ ਇਸ ਜਥੇ ਵਿਚ 101 ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮਨ ਨਹੀਂ ਬਣਾਇਆ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦੇ ਹੋਏ ਹੀ ਦੇਸ਼ ’ਚ ਐਮਐਸਪੀ ’ਤੇ ਫਸਲ ਖਰੀਦ ਦੀ ਗਰੰਟੀ ਦਾ ਕਾਨੂੰਨ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਹਿਤ ’ਚ ਹਨ ਅਤੇ ਉਨ੍ਹਾਂ ਜ਼ਰੂਰ ਲਾਗੂ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਤਿੰਨ ਵਾਰ 6 ਦਸੰਬਰ, 8 ਦਸੰਬਰ ਅਤੇ 14 ਨੂੰ ਦਿੱਲੀ ਲਈ ਰਵਾਨਾ ਹੋਏ ਸਨ ਪ੍ਰੰਤੂ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਨਹੀਂ ਸੀ ਜਾਣ ਦਿੱਤਾ।
Check Also
ਭਾਰਤ ਪੁਲਾੜ ’ਚ ਡਾਕਿੰਗ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣਿਆ
ਇਸਰੋ ਨੇ ਡਾਕਿੰਗ ਐਕਸਪੈਰੀਮੈਂਟ ਨੂੰ ਸਫਲਤਾਪੂਰਵਕ ਕੀਤਾ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਪੁਲਾੜ ’ਚ …