ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪਾਂ ’ਚ ਕੰਮ ਕਰਨ ਵਾਲੇ ਕਾਮਿਆਂ ਨੂੰ ਮਿਲੇਗਾ ਲਾਭ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸੈਲਰੀ ਵਿਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿਤਾ ਗਿਆ ਹੈ। ਇਸ ਦਾ ਲਾਭ ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਿਲੇਗਾ। ਇਹ ਵੀ ਜਾਣਕਾਰੀ ਮਿਲੀ ਹੈ ਉਕਤ ਹੁਕਮ ਇਸੇ ਮਹੀਨੇ ਤੋਂ ਲਾਗੂ ਹੋ ਜਾਣਗੇ ਜਦਕਿ ਕੱਚੇ ਕਾਮਿਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਕੱਚੇ ਕਾਮਿਆਂ ਦਾ ਕਹਿਣਾ ਸੀ ਕਿ ਘੱਟ ਤਨਖਾਹ ਦੇ ਚਲਦਿਆਂ ਉਨ੍ਹਾਂ ਨੂੰ ਕੰਮ ਕਰਨਾ ਔਖਾ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਘਰ ਗੁਜ਼ਾਰਾ ਨਹੀਂ ਚੱਲ ਰਿਹਾ। ਇਸ ਸਭ ਦੇ ਚਲਦਿਆਂ ਕੱਚੇ ਕਾਮੇ ਕਈ ਵਾਰ ਹੜਤਾਲ ਵੀ ਕਰ ਚੁੱਕੇ ਸਨ ਅਤੇ ਉਨ੍ਹਾਂ ਦੀ ਲੰਘੇ ਦਿਨੀਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਇਕ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਕੱਚੇ ਕਾਮਿਆਂ ਨੂੰ ਸੇਵਾ ਨਿਯਮਾਂ ਤਹਿਤ ਪੱਕੇ ਕਰਨ ਦੇ ਲਈ ਨੀਤੀ ਬਣਾਉਣ ’ਤੇ ਸਹਿਮਤੀ ਬਣੀ ਸੀ।
Check Also
ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜਥਾ 21 ਜਨਵਰੀ ਨੂੰ ਦਿੱਲੀ ਲਈ ਹੋਵੇਗਾ ਰਵਾਨਾ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਐਲਾਨ ਸ਼ੰਭੂ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਕਿਸਾਨੀ …