Breaking News
Home / ਦੁਨੀਆ / ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ

ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਉਂਦੀ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਧਿਆਨ ਰਹੇ ਕਿ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਆਪਣੀ ਇਸ ਫੇਰੀ ਦੌਰਾਨ ਜੈਸ਼ੰਕਰ ਅਗਾਮੀ ਟਰੰਪ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਵੀ ਮਿਲਣਗੇ। ਪਿਛਲੇ ਸਾਲ ਨਵੰਬਰ ‘ਚ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹੋਈਆਂ ਚੋਣਾਂ ‘ਚ ਟਰੰਪ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ ਸੀ।
ਜ਼ਿਕਰਯੋਗ ਹੈ ਕਿ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨਗੇ। ਇਸ ਤੋਂ ਪਹਿਲਾਂ ਉਹ ਜਨਵਰੀ 2017 ਤੋਂ ਜਨਵਰੀ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਕੰਮ ਕਰ ਚੁੱਕੇ ਹਨ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …