ਮੁੰਬਈ : ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਮੁੰਬਈ ਸਥਿਤ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਇਕ ਹਮਲਾਵਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਸੈਫ ਦੇ ਗਲ਼, ਪਿੱਠ, ਹੱਥ ਤੇ ਸਿਰ ‘ਤੇ ਹਮਲਾਵਰ ਵੱਲੋਂ ਚਾਕੂ ਨਾਲ ਵਾਰ ਕੀਤੇ ਗਏ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਲੀਲਾਵਤੀ ਹਸਪਤਾਲ ਦੇ ਸੀਓਓ ਨੇ ਦੱਸਿਆ ਕਿ ਸੈਫ ਅਲੀ ਖਾਨ ਦੀ ਰੀੜ੍ਹ ਦੀ ਹੱਡੀ ‘ਚ ਚਾਕੂ ਦਾ ਟੁਕੜਾ ਫਸਿਆ ਹੋਇਆ ਸੀ, ਜਿਸ ਨੂੰ ਸਰਜਰੀ ਕਰਕੇ ਕੱਢ ਦਿੱਤਾ ਗਿਆ ਹੈ। ਅਦਾਕਾਰ ਦੇ ਖੱਬੇ ਹੱਥ ‘ਤੇ ਦੋ ਡੂੰਘੇ ਜ਼ਖਮਾਂ ਤੋਂ ਇਲਾਵਾ ਉਨ੍ਹਾਂ ਦੀ ਗਰਦਨ ‘ਤੇ ਵੀ ਡੂੰਘੀ ਸੱਟ ਲੱਗੀ ਸੀ, ਜਿਨ੍ਹਾਂ ਦੀ ਪਲਾਸਟਿਕ ਸਰਜਰੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।