Breaking News
Home / ਭਾਰਤ / ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗੀ

ਖਨੌਰੀ ਬਾਰਡਰ ‘ਤੇ ਹੋਰ 111 ਕਿਸਾਨਾਂ ਜਥਾ ਮਰਨ ਵਰਤ ‘ਤੇ ਬੈਠਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪਿਛਲੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਕੋਲੋਂ ਤੁਲਨਾਤਮਕ ਰਿਪੋਰਟ ਮੰਗ ਲਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਜੁੜੀਆਂ ਪਹਿਲੀਆਂ ਅਤੇ ਹੁਣ ਦੀਆਂ ਤਾਜ਼ੀਆਂ ਸਾਰੀਆਂ ਮੈਡੀਕਲ ਰਿਪੋਰਟ ਅਗਲੀ ਸੁਣਵਾਈ ਦੌਰਾਨ ਕੋਰਟ ਨੂੰ ਸੌਂਪੀਆਂ ਜਾਣ। ਡੱਲੇਵਾਲ ਮਾਮਲੇ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ ਕੇ ਸਿੰਘ ਦੀ ਬੈਂਚ ਦੇ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਲੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਮਦਦ ਦੇ ਮਾਮਲੇ ‘ਚ ਪ੍ਰੋਗਰੈਸ ਹੋ ਰਹੀ ਹੈ ਅਤੇ ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੀ ਦੂਰੀ ‘ਤੇ ਹੈ। ਜਸਟਿਸ ਸੂਰਿਆ ਕਾਂਤ ਨੇ ਪੁੱਛਿਆ ਕਿ ਤੁਸੀਂ ਕਹਿ ਰਹੇ ਹੋ ਕਿ ਡੱਲੇਵਾਲ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਅਤੇ ਡਾਕਟਰ ਉਥੇ ਮੌਜੂਦ ਹਨ। ਉਧਰ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਨਾਲ ਹੋਰ 111 ਕਿਸਾਨਾਂ ਦਾ ਜਥਾ ਅੱਜ ਤੋਂ ਮਰਨ ਵਰਤ ‘ਤੇ ਬੈਠ ਗਿਆ ਹੈ।

 

Check Also

ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ

ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …