Breaking News
Home / ਕੈਨੇਡਾ / Front / ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ

6 ਮਹੀਨਿਆਂ ਦੇ ਅੰਦਰ-ਅੰਦਰ ਹੋਵੇਗੀ ਜ਼ਿਮਨੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਚੋਣ ਕਮਿਸ਼ਨ ਨੂੰ ਵੀ ਇਸਦੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਵਲੋਂ 6 ਮਹੀਨਿਆਂ ਦੇ ਅੰਦਰ-ਅੰਦਰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ ਚੋਣ ਕਰਵਾਈ ਜਾਵੇਗੀ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਛੇਵਾਂ ਵਿਧਾਨ ਸਭਾ ਹਲਕਾ ਹੈ, ਜਿੱਥੇ ਜ਼ਿਮਨੀ ਚੋਣ ਹੋਵੇਗੀ।

Check Also

ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …