ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 54 ਦਿਨ
ਖਨੌਰੀ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਲੰਘੀ ਦੇਰ ਰਾਤ ਡੱਲੇਵਾਲ ਨੇ 3-4 ਵਾਰ ਉਲਟੀ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ 150-200 ਮਿਲੀਲੀਟਰ ਪਾਣੀ ਪੀਤਾ ਹੈ। ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ ’ਤੇ ਡੱਲੇਵਾਲ ਨਾਲ ਮਰਨ ਵਰਤ ’ਤੇ ਬੈਠੇ 111 ਕਿਸਾਨਾਂ ਦੇ ਨਾਲ ਹੁਣ ਹਰਿਆਣਾ ਦੇ 10 ਕਿਸਾਨ ਵੀ ਮਰਨ ਵਰਤ ’ਤੇ ਬੈਠ ਗਏ ਹਨ। ਉਧਰ ਖਨੌਰੀ ਅਤੇ ਸ਼ੰਭੂ ਮੋਰਚੇ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿਖੇ ਅੱਜ ਮੀਟਿੰਗ ਹੋਵੇਗੀ। ਮੀਟਿੰਗ ’ਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਉਧਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਗਿਆ ਹੈ ਜਿਸ ’ਚ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨਿਆ ਜਾਵੇ।
Check Also
ਕੇਜਰੀਵਾਲ ਨੇ ਦਿੱਲੀ ’ਚ ਕਿਰਾਏਦਾਰਾਂ ਨੂੰ ਵੀ ਫਰੀ ਬਿਜਲੀ-ਪਾਣੀ ਦੇਣ ਦਾ ਕੀਤਾ ਐਲਾਨ
ਪੁਲਿਸ ਨੇ ‘ਆਪ’ ਆਗੂਆਂ ਦੇ ਜੇਲ੍ਹ ਜਾਣ ਵਾਲੀ ਡਾਕੂਮੈਂਟਰੀ ਦੀ ਸਕਰੀਨਿੰਗ ਰੋਕੀ ਨਵੀਂ ਦਿੱਲੀ/ਬਿਊਰੋ ਨਿਊਜ਼ …